ਡਰੱਗ ਰੈਕੇਟ ਮਾਮਲਾ : ਹਾਈਕੋਰਟ ’ਚ ਖੁੱਲ੍ਹੀਆਂ ਸੀਲਬੰਦ ਰਿਪੋਰਟਾਂ, ਅੱਗੇ ਕੀ ਹੋਇਆ?

Panchayats in Punjab

ਚੰਡਗੀੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ (Drug racket case) ’ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਸਾਲ 2017-18 ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਪੇਸ਼ ਕੀਤੀਆਂ ਗਈਆਂ ਸੀਲਬੰਦ ਰਿਪੋਰਟਾਂ ਨੂੰ ਅੱਜ ਅਦਾਲਤ ’ਚ ਖੋਲ੍ਹ ਦਿੱਤਾ ਗਿਆ ਹੈ। ਹੁਣ ਇਨ੍ਹਾਂ ਰਿਪੋਰਟਾਂ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਵੇਲੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐੱਮਆਈਆਰ ਦਰਜ਼ ਹੋਈ ਸੀ।

6 ਹਜ਼ਾਰ ਕਰੋੜ ਰੁਪਏ ਦੇ ਇਸ ਡਰੱਗ ਮਾਮਲੇ (Drug racket case) ’ਚ ਜਗਦੀਸ਼ ਭੋਲਾ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂਅ ਲਿਆ ਸੀ, ਜਿਸ ਮਗਰੋਂ ਕਈ ਬਿਆਨਾਂ ਆਦਿ ਦੇ ਆਧਾਰ ’ਤੇ ਮਜੀਠੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ ’ਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਦਿੰਦਿਆਂ ਜਮਾਨਤ ਦੇ ਦਿੱਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।

ਦੰਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਨਾਲ-ਨਾਲ ਬਿਕਰਮ ਸਿੰਘ ਮਠੀਜੀਆ ਨੂੰ ਵੀ ਨੋਟਿਸ ਭੇਜ ਕੇ ਪੁੱਛਿਆ ਗਿਆ ਹੈ ਕਿ ਤੁਸੀਂ ਕਿਸ ਆਧਾਰ ’ਤੇ ਆਪਣੀ ਜਮਾਨਤ ਰੱਦ ਨਾ ਕਰਨ ਦੀ ਅਪੀਲ ਕਰ ਰਹੇ ਹੋ? ਉੱਚ ਅਦਾਲਤ ਨੇ ਦੋਹਾਂ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।