ਚੰਡੀਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amritpal) ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਤੇ ਬੋਲਦਿਅ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।
ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਬਿਆਂ ਨਾਲ ਚੱਟਾਨ ਵਾਗ ਖੜ੍ਹੀ ਹੈ ਕਿਉਂਕਿ ਇਹ ਮਾਮਲਾ ਦੇਸ਼ ਦਾ ਹੁੰਦਾ ਹੈ, ਸਿਆਸਤ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।
ਅੰਮ੍ਰਿਤਪਾਲ ਸਿੰਘ ਦੇ ਹੱਥੋਂ ਨਿੱਕਲ ਜਾਣ ਬਾਰੇ ਪੁੱਛੇ ਜਾਣ ’ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ ’ਤੇ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ। ਅਜਿਹੇ ਮਾਮਲੇ ’ਤੇ ਉਹ ਜਨਤਕ ਤੌਰ ’ਤੇ ਕੁਝ ਨਹੀਂ ਕਹਿਣਾ ਚਾਹੁੰਦੇ। ਇਯ ਮਾਮਲੇ ਵਿੱਚ ਵੱਡੀ ਗਿਣਤੀ ਗਿ੍ਰਫ਼ਤਾਰੀਆਂ ਹੋੲਂਆਂ ਹਨ, ਲੋਕਾਂ ’ਤੇ ਐੱਨਐੱਸਏ ਸਮੇਤ ਹੋਰ ਧਾਰਾਵਾਂ ਲਾਈਆਂ ਗਈਆਂ ਹਨ, ਵੱਡੀ ਗਿਣਤੀ ਵਿੱਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਇਹ ਸਖ਼ਤ ਕਾਰਵਾਈ ਹੈ। ਏਜੰਸੀਆਂ ਤੇ ਪੁਿਲਸ ਦੋਵੇਂ ਸਰਗਰਮ ਹਨ, ਉਹ ਆਪਣਾ ਕੰਮ ਕਰਨਗੀਆਂ।
ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਇਸ ਨੂੰ ਕਿਸੇ ਘਟਨਾ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ।