ਤਰਨਤਾਰਨ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨਤਾਰਨ (Tarn Taran News) ਨੇੜੇ ਇੱਕ ਦਿਲ ਕੰਬਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗੁਰੂਦੁਆਰਾ ਸਾਹਿਬ ’ਚ ਗਰੰਥੀ ਦੀ ਡਿਊਟੀ ਨਿਭਾ ਕੇ ਘਰ ਵਾਪਸ ਪਰਤ ਰਹੇ ਵਿਅਕਤੀ ’ਤੇ ਅਣਪਛਾਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲਾਵਰ ਗਰੰਥੀ ਦੀ ਲੱਤ ਵੱਢ ਕੇ ਆਪਣੇ ਨਾਲ ਲੈ ਗਏ। ਗਰੰਥੀ ਦੀ ਪਛਾਣ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ 55 ਸਾਲ ਪੁੱਤਰ ਸ਼ੇਰ ਸਿੰਘ ਵਜੋਂ ਹੋਈ ਹੈ। ਜੋ ਪਿੰਡ ਬਾਣੀਆਂ ਦੇ ਗੁਰੂਦੁਆਰਾ ਸਾਹਿਬ ਵਿਖੇ ਬਤੌਰ ਗਰੰਥੀ ਵਜੋਂ ਤਾਇਨਾਤ ਸੀ ਅਤੇ ਗੁਰੂਦੁਆਰਾ ਸਾਹਿਬ ’ਚ ਡਿਊਟੀ ਦੇ ਕੇ ਵਾਪਸ ਘਰ ਪਰਤ ਰਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਪਿੰਡ ਬਾਣੀਆਂ ਵਿਖੇ ਗਰੰਥੀ ਦੀ ਡਿਊਟੀ ਕਰਕੇ ਰਾਤ 8 ਵਜੇ ਦੇ ਕਰੀਬ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ’ਤੇ ਹਮਲਾ ਕਰ ਦਿੱਤਾ ਗਿਆ, ਹਮਲਾਵਰ ਉਸ ਦੀ ਲੱਤ ਵੱਢ ਕੇ ਨਾਲ ਲੈ ਗਏ ਅਤੇ ਹਮਲੇ ਦੌਰਾਨ ਉਸ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢੀਆਂ ਗਈਆਂ। ਸੁਖਚੈਨ ਸਿੰਘ ਨੂੰ ਜਖਮੀ ਹਾਲਤ ’ਚ ਅੰਮਿ੍ਰਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ਼ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। (Tarn Taran News)
ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਹਾਲਾਤ ਦਿਨ-ਪ੍ਰਤੀ ਦਿਨ ਬੱਦਤਰ ਹੀ ਹੰੁਦੇ ਜਾ ਰਹੇ ਹਨ। ਇਸ ਘਟਨਾ ਵਿੱਚ ਹਮਲਾਵਰਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ ਪਰ ਇਸ ਘਾਤਕ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਹਿਮ ਪਾਇਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ