ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ (Toll plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਟੋਲ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਉਸ ਨੇ ਕਈ ਵਾਰ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਿਸ ਕਾਰਨ ਭਵਿੱਖ ਵਿੱਚ ਪਲਾਜ਼ਾ ’ਤੇ ਟੋਲ ਵਸੂਲਣ ਦੀ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ।
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ – ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.
— Bhagwant Mann (@BhagwantMann) April 1, 2023
ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਅਸੀਂ ਲੋਕਾਂ ਦੇ ਪੈਸਿਆਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ- ਨੰਗਲ- ਊਨਾ ਟੋਲ ਪਲਾਜ਼ਾ (Toll Plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਭਗਵੰਤ ਮਾਨ ਨੇ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਖੇ ਟੋਲ ਪਲਾਜ਼ਾ ਬੰਦ ਕਰਨ ਦਾ ਵੀ ਐਲਾਨ ਕੀਤਾ ਸੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਕਾਂਗਰਸ ਤੇ ਅਕਾਲੀ ਦਲ ਦੇ ਮੌਕੇ ’ਤੇ ਮੰਤਰੀਆਂ ’ਤੇ ਲੋਕਾਂ ਦਾ ਪੈਸਾ ਖਾਣ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਤਿੰਨਾਂ ਟੋਲ ਪਲਾਜ਼ਿਆਂ ਦੇ ਬੰਦ ਹੋਦ ਨਾਲ ਜਨਤਾ ਰੋਜ਼ਾਨਾ 10.52 ਲੱਖ ਰੁਪਏ ਦੀ ਬੱਚਤ ਕਰ ਸਕੇਗੀ।