ਚੰਡਗੀੜ੍ਹ। ਪੰਜਾਬ ਵਿੱਚ (Punjab News) ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਸੀ। ਕਿਸਾਨਾਂ ਦੇ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮਾਨ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਰਿਪੋਰਟ ਜਲਦੀ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। (Punjab News)
ਸੀਐਮ ਮਾਨ ਦੀਆਂ ਹਦਾਇਤਾਂ ਤੋਂ ਬਾਅਦ ਵਿਧਾਇਕਾਂ ਨੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਫਸਲੀ ਬੀਮਾ ਕੀਤਾ ਜਾਵੇਗਾ। ਸਰਕਾਰ ਨੇ ਭਾਰੀ ਮੀਂਹ ਕਾਰਨ ਡਿੱਗੇ ਮਕਾਨਾਂ ਅਤੇ ਮਾਮੂਲੀ ਨੁਕਸਾਨ ਲਈ ਮੁਆਵਜੇ ਦਾ ਵੀ ਐਲਾਨ ਕੀਤਾ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਟਵੀਟ | Punjab News
ਪਿਛਲੇ ਦਿਨਾਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ…
ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ… https://t.co/ATD7GIJ94m
— Bhagwant Mann (@BhagwantMann) April 2, 2023
ਸੀ.ਐਮ.ਭਗਵੰਤ ਮਾਨ ਨੇ ਕਿਹਾ ਹੈ ਕਿ ਕੁਦਰਤੀ ਆਫ਼ਤ ਕਾਰਨ ਖਰਾਬ ਹੋਈ ਫਸਲ ਦਾ ਮੁਆਵਜਾ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਫ਼ਸਲ ਖਰਾਬਾ ਤੇ ਢਹਿ-ਢੇਰੀ ਘਰਾਂ ਲਈ ਮੁਆਵਜਾ | Punjab News
ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲ ਖਰਾਬ ਹੋਣ ’ਤੇ 15,000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਨੁਕਸਾਨ ਲਈ 6,800 ਰੁਪਏ ਮੁਆਵਜਾ ਦੇਵੇਗੀ। ਪਿੰਡ ਦੀ ਸਾਂਝੀ ਥਾਂ ’ਤੇ ਪਟਵਾਰੀ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ। ਇਸ ਵਿੱਚ ਪੁਰਾਣੇ ਅਤੇ ਮੌਜ਼ੂਦਾ ਨੁਕਸਾਨ ਵੀ ਸਾਮਲ ਹੋਣਗੇ। ਜਿਨ੍ਹਾਂ ਘਰਾਂ ਨੂੰ ਭਾਰੀ ਮੀਂਹ ਕਾਰਨ ਮਾਮੂਲੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਰੰਮਤ ਲਈ 5200 ਰੁਪਏ ਦਿੱਤੇ ਜਾਣਗੇ। ਆਰਥਿਕ ਤੌਰ ’ਤੇ ਕਮਜੋਰ ਲੋਕ ਜਿਨ੍ਹਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ 1.20 ਲੱਖ ਰੁਪਏ ਦੀ ਮੱਦਦ ਦਿੱਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।