ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News ‘ਚਿੱਟਾ’ ਕਰ ਰਿ...

    ‘ਚਿੱਟਾ’ ਕਰ ਰਿਹਾ ਨੌਜਵਾਨਾਂ ਦੇ ਭਵਿੱਖ ਨੂੰ ‘ਕਾਲਾ’

    Trafficking

    ਚਿੱਟਾ (Drug), ਪਤਾ ਨਹੀਂ ਇਹ ਪੰਜਾਬ ਵਿੱਚ ਕਿੱਥੋਂ ਆ ਗਿਐ, ਜੋ ਪੰਜਾਬ ਦੀ ਨੌਜਵਾਨੀ ਖ਼ਤਮ ਕਰ ਰਿਹਾ ਹੈ ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ? ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦੀ ਨੌਜਵਾਨੀ ਖੇਤਾਂ ਵਿੱਚ ਆਪ ਹੀ ਕੰਮ ਕਰਦੀ ਸੀ। ਹੱਥੀਂ ਕੰਮ ਨੂੰ ਤਰਜ਼ੀਹ ਦਿੱਤੀ ਜਾਂਦੀ ਸੀ। ਘਰ ਦੇ ਬਣੇ ਦੁੱਧ, ਦਹੀਂ, ਪਨੀਰ, ਖੋਆ, ਲੱਸੀ ਹੀ ਸਿਹਤ ਲਈ ਗੁਣਕਾਰੀ ਹੁੰਦਾ ਸੀ ਨੌਜਵਾਨਾਂ ਦੇ ਚਿਹਰੇ ਤੋਂ ਨੂਰ ਟਪਕਦਾ ਸੀ। ਛੇ-ਛੇ ਫੁੱਟੇ ਉੱਚੇ-ਲੰਮੇ ਧੂੰਹਵੇਂ ਚਾਦਰੇ ਬੰਨ੍ਹਣ ਵਾਲੇ ਨੌਜਵਾਨ ਖਿੱਚ ਦਾ ਕੇਂਦਰ ਬਣਦੇ ਸਨ।

    ਸਮਾਂ ਬਦਲਿਆ ਤੇ ਪਤਾ ਨਹੀਂ ਇਹ ਚੰਦਰਾ ਨਸ਼ਾ ‘ਚਿੱਟਾ’ ਪੰਜਾਬ ਵਿੱਚ ਕਿੱਥੋਂ ਆ ਵੜਿਆ? ਗੁਆਂਢੀ ਸਰਹੱਦਾਂ ਤੋਂ ਆਇਆ ਇਹ ਚਿੱਟਾ ਪੰਜਾਬ ਵਿੱਚ ਹੁਣ ਪੈਰ ਪਸਾਰ ਗਿਆ ਹੈ। ਪਤਾ ਨਹੀਂ ਕਿੰਨੇ ਹੀ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ ਘਰਾਂ ਵਿੱਚ ਸੱਥਰ ਵਿਛ ਚੁੱਕੇ ਹਨ ਆਏ ਦਿਨ ਇਸ ਕਾਰਨ ਮੌਤਾਂ ਹੋ ਰਹੀਆਂ ਹਨ ਹਰ ਰੋਜ਼ ਖਬਰਾਂ ਪੜ੍ਹਦੇ ਹਾਂ ਕਿ ਸਰਹੱਦੀ ਖੇਤਰਾਂ ਤੋਂ ਹੈਰੋਇਨ ਬਰਾਮਦ ਹੁੰਦੀ ਹੈ। ਹਾਲ ਹੀ ਵਿੱਚ ਬੀਐਸਐਫ ਨੇ ਸਰਹੱਦੀ ਖੇਤਰ ਵਿੱਚ ਗੋਲੀਬਾਰੀ ਕਰਕੇ ਪਾਕਿਸਤਾਨ ਤੋਂ ਆਇਆ ਡ੍ਰੋਨ ਸੁੱਟਿਆ, ਜਿਸ ਵਿੱਚੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ।

    ਨਸ਼ੀਲੀਆਂ ਗੋਲੀਆਂ ਦੇ ਡੱਬੇ | Drug

    ਐੱਸਟੀਐੱਫ ਵੱਲੋਂ ਵੀ ਲੁਧਿਆਣਾ ਵਿਖੇ ਤਿੰਨ ਕਿਲੋਗ੍ਰਾਮ ਨਸ਼ਾ ਫੜਿਆ ਗਿਆ ਸਰਹੱਦੀ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਜਿਲ੍ਹਿਆਂ ’ਚੋਂ ਹਰ ਰੋਜ਼ ਨਸ਼ੀਲੀਆਂ ਗੋਲੀਆਂ ਦੇ ਡੱਬੇ ਫੜੇ ਜਾਂਦੇ ਹਨ ਹਰ ਰੋਜ਼ ਕਿਸੇ ਨਾ ਕਿਸੇ ਜਿਲ੍ਹੇ ਦਾ ਜਿੰਮੇਵਾਰ ਪੁਲਿਸ ਅਧਿਕਾਰੀ ਕਾਨਫਰੰਸ ਕਰਕੇ ਅਜਿਹੇ ਨਸ਼ੇੜੀਆਂ ਨੂੰ ਫੜਨ ਦਾ ਜ਼ਿਕਰ ਕਰਦਾ ਹੈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਿਲ੍ਹਿਆਂ ਵਿੱਚ ਉਸਾਰੀ ਅਧੀਨ ਕਲੋਨੀਆਂ, ਫਲੈਟਾਂ ਵਿਚ ਛਾਪੇਮਾਰੀ ਕਰਕੇ ਵੀ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਸਰਕਾਰ ਦੀ ਇਹ ਸ਼ਲਾਘਾਯੋਗ ਪਹਿਲ ਹੈ।

    ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ ’ਚ ਕੀਤੀ ਕਟੌਤੀ

    ਹਰ ਰੋਜ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਸੀਆਈਏ ਸਟਾਫ ਵੀ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਰਿਹਾ ਹੈ ਔਰਤਾਂ ਵੀ ਹੁਣ ਤਾਂ ਚਿੱਟੇ ਦੀਆਂ ਆਦੀ ਹੋ ਚੁੱਕੀਆਂ ਹਨ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਇੱਕ ਹਫਤੇ ਦੇ ਵਿੱਚ ਢਾਈ ਸੌ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਜ਼ਿਕਰ ਕੀਤਾ ਹੈ ਹਾਲ ਹੀ ਵਿਚ ਖਬਰ ਪੜ੍ਹੀ ਕਿ ਹੈਰੋਇਨ ਤੇ ਡਰੱਗ ਮਨੀ ਸਣੇ ਨਾਬਾਲਗ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅੰਮਿ੍ਰਤਸਰ ਦੇ ਨਾਬਾਲਗ ਬੱਚੇ ਕੋਲੋਂ ਹੈਰੋਇਨ ਫੜ੍ਹੀ ਗਈ ਗਿ੍ਰਫਤਾਰ ਕੀਤੇ ਨਾਬਾਲਗ ਦਾ ਪਿਤਾ ਅਤੇ ਦਾਦਾ ਪਹਿਲਾਂ ਹੀ ਨਸ਼ਿਆਂ ਦੀ ਤਸਕਰੀ ਕਰਕੇ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਪੰਜਾਬ ਪੁਲਿਸ ਨੇ 10,000 ਤੋਂ ਵੱਧ ਨਸ਼ਾ ਤਸਕਰ ਫੜੇ ਹਨ।

    ਡਰੱਗ ਮਨੀ ਦੇ ਮਾਮਲੇ

    ਤਕਰੀਬਨ ਪਿਛਲੇ ਅੱਠ ਮਹੀਨਿਆਂ ’ਚ ਨਸ਼ਾ ਤਸਕਰਾਂ ਤੋਂ 10 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜੋ ਕਿ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ ਹਾਲ ਹੀ ਵਿੱਚ ਸਿਹਤ ਮੰਤਰੀ ਨੇ ਵਿਧਾਨ ਸਭਾ ਵਿਚ ਨਸ਼ਿਆਂ ਦਾ ਮੁੱਦਾ ਉਠਾਇਆ ਸੀ ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 10 ਲੱਖ ਤੋਂ ਵੱਧ ਨੌਜਵਾਨ ਨਸ਼ਿਆਂ ਨਾਲ ਪ੍ਰਭਾਵਿਤ ਹਨ ਤੇ ਲੱਖਾਂ ਹੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ ਕੁਝ ਪ੍ਰਾਈਵੇਟ ਸੈਂਟਰਾਂ ਤੋਂ ਇਲਾਜ ਕਰਵਾ ਰਹੇ ਹਨ ਪ੍ਰਾਈਵੇਟ ਸੈਂਟਰ ਨਸ਼ਿਆਂ ਨਾਲ ਪ੍ਰਭਾਵਿਤ ਨੌਜਵਾਨਾਂ ਦੀ ਲੁੱਟ-ਖਸੁੱਟ ਕਰਦੇ ਹਨ ਅਖਬਾਰ ਵਿੱਚ ਖਬਰ ਪੜ੍ਹਨ ਨੂੰ ਵੀ ਮਿਲੀ ਸੀ ਕਿ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੇ ਮਾਲਕ ਮਾਰ-ਕੁਟਾਈ ਵੀ ਕਰਦੇ ਹਨ 35 ਤੋਂ 40 ਹਜ਼ਾਰ ਰੁਪਏ ਮਹੀਨਾ ਪਰਿਵਾਰਾਂ ਤੋਂ ਵਸੂਲਦੇ ਹਨ ਸਿਹਤ ਮੰਤਰਾਲੇ ਨੂੰ ਅਜਿਹੇ ਪ੍ਰਾਈਵੇਟ ਸੈਂਟਰਾਂ ’ਤੇ ਸਖਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

    ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ ’ਚ ਕੀਤੀ ਕਟੌਤੀ

    ਹਾਲ ਹੀ ਵਿਚ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਈ-ਰਿਕਸ਼ੇ ਵਾਲਾ ਨਸ਼ੇ ਵਿੱਚ ਧੁੱਤ ਮੂਧੇ ਮੂੰਹ ਰਿਕਸ਼ੇ ਵਿੱਚ ਪਿਆ ਸੀ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਖਤਮ ਕਰ ਦਿੱਤੀ ਹੈ ਜ਼ਿਆਦਾਤਰ ਨੌਜਵਾਨ, ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਦਰਮਿਆਨ ਹੈ, ਸਭ ਤੋਂ ਵੱਧ ਉਹ ਨਸ਼ਿਆਂ ਕਾਰਨ ਮਰ ਰਹੇ ਹਨ। ਹਾਲ ਹੀ ਵਿੱਚ ਅੰਮਿ੍ਰਤਸਰ ਦੇ ਕੱਟੜਾ ਬੱਗੀਆਂ ਇਲਾਕੇ ਵਿੱਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ ਹੋਈ ਹੈ ਇੱਕ ਭਰਾ ਜੇਲ੍ਹ ਵਿਚ ਬੰਦ ਸੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਚੁੱਕੀ ਹੈ ਤੇ ਦੂਜੇ ਭਰਾ ਦੀ ਨਸ਼ੇ ਦੀ ਓਵਰਡੋਜ ਕਾਰਨ ਆਏ ਦਿਨ ਦੋ ਜਾਂ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਰਹੀ ਹੈ ਹੁਣ ਤਾਂ ਕੁੜੀਆਂ ਵੀ ਚਿੱਟੇ ਦੀਆਂ ਆਦੀ ਹੋ ਚੁੱਕੀਆਂ ਹਨ।

    ਖਬਰ ਪੜ੍ਹਨ ਨੂੰ ਮਿਲੀ ਕਿ ਕਪੂਰਥਲਾ ਵਿਖੇ ਇੱਕ ਕੁੜੀ ਲੋਕਾਂ ਤੋਂ ਪੈਸੇ ਮੰਗ ਕੇ ਚਿੱਟਾ ਪੀਂਦੀ ਹੈ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈਰਾਨੀ ਦੀ ਗੱਲ ਹੈ ਕਿ ਇਸ ਵਿਆਹੁਤਾ ਦਾ ਪਤੀ ਨਸ਼ੇ ਦੀ ਤਸਕਰੀ ਕਾਰਨ ਜੇਲ੍ਹ ਵਿੱਚ ਹੈ। ਹਾਲ ਹੀ ਵਿੱਚ ਚੋਹਲਾ ਸਾਹਿਬ ਵਿਖੇ ਇੱਕ ਕਿਸਾਨ ਪਰਿਵਾਰ ਦੇ ਦੋਵਾਂ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਵੱਡੇ ਪੁੱਤਰ ਦੀਆਂ ਅੰਤਿਮ ਰਸਮਾਂ ਵੀ ਅਜੇ ਪੂਰੀਆਂ ਨਹੀਂ ਹੋਈਆਂ ਸਨ, ਕਿ ਛੋਟੇ ਪੁੱਤਰ ਦੀ ਵੀ ਪਹਿਲਾਂ ਹੀ ਮੌਤ ਹੋ ਗਈ। ਹਾਲ ਹੀ ਵਿਚ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

    ਪਾਕਿਸਤਾਨ ਦੀ ਨਾਪਾਕਿ ਹਰਕਤ | Drug

    ਪਾਕਿਸਤਾਨ ਸਰਹੱਦ ਵੱਲੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ ਹਾਲ ਹੀ ਵਿੱਚ ਫਿਰੋਜ਼ਪੁਰ ਵਿਖੇ ਬੀਐਸਐਫ ਵੱਲੋਂ ਨਸ਼ਿਆਂ ਦੇ ਪੈਕੇਟ ਬਰਾਮਦ ਕੀਤੇ ਗਏ ਹੁਣ ਸਮੁੰਦਰੀ ਰਸਤਿਆਂ ਰਾਹੀਂ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ ਨਸ਼ਾ ਕਰਨ ਵਾਲਿਆਂ ਦੇ ਘਰ ਵੀ ਤਬਾਹ ਹੋ ਰਹੇ ਹਨ ਪਿਛਲੇ ਹਫਤੇ ਲੁਧਿਆਣਾ ਵਿੱਚ ਇੱਕ ਨਾਬਾਲਗ ਦੀ ਨਸ਼ੇ ਵਾਲੀ ਸਰਿੰਜ ਲਾ ਕੇ ਮੌਤ ਹੋਣ ਦੀ ਖਬਰ ਪੜ੍ਹੀ। ਮਾਂ-ਪਿਉ ਮਰ-ਮਰ ਕੇ ਜਿਉਂਦੇ ਹਨ ਨਸ਼ੇ ਦੀ ਪੂਰਤੀ ਲਈ ਕਈ ਨਸ਼ੇੜੀ ਘਰ ਦਾ ਸਾਮਾਨ ਵੀ ਵੇਚਦੇ ਹਨ ਇਹੀ ਕਾਰਨ ਹੈ ਕਿ ਪੰਜਾਬ ਤੋਂ ਲਗਾਤਾਰ ਪ੍ਰਵਾਸ ਵਧ ਰਿਹਾ ਹੈ।

    ਇਹ ਵੀ ਇੱਕ ਬਹੁਤ ਵੱਡਾ ਕਾਰਨ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ ਮਾਂ-ਬਾਪ ਨੂੰ ਡਰ ਹੈ ਕਿ ਜੇ ਉਨ੍ਹਾਂ ਦਾ ਨੌਜਵਾਨ ਪੁੱਤਰ ਜਾਂ ਧੀ ਇੱਥੇ ਰਹਿ ਗਏ ਤਾਂ ਕੀ ਪਤਾ ਉਹ ਚਿੱਟੇ ਦਾ ਆਦੀ ਹੀ ਨਾ ਹੋ ਜਾਏ। ਵਿਚਾਰਨ ਵਾਲੀ ਗੱਲ ਹੈ ਕਿ ਚੋਰ ਮੋਰੀਆਂ ਰਾਹੀਂ ਵੱਡੇ-ਵੱਡੇ ਤਸਕਰ ਭਾਰਤ ਵਿਚ ਹੈਰੋਇਨ ਪਹੁੰਚਾਉਣ ’ਚ ਕਾਮਯਾਬ ਹੋ ਗਏ ਹਨ ਇਸਦਾ ਤਾਂ ਸਿੱਧਾ ਮਤਲਬ ਇਹ ਹੈ ਕਿ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ ਹਰ ਰੋਜ਼ ਪੰਜਾਬ ਵਿੱਚ ਚਿੱਟੇ ਦੀ ਭੇਟ ਕਈ ਨੌਜਵਾਨ ਚੜ੍ਹ ਰਹੇ ਹਨ। ਦੋ ਕੁ ਮਹੀਨੇ ਪਹਿਲਾਂ ਵੀ ਗੁਜਰਾਤ ਦੀ ਮੁੰਦਰਾ ਤੇ ਕਾਂਡਲਾ ਬੰਦਰਗਾਹਾਂ ਚਰਚਾ ’ਚ ਸਨ ਚੇਤੇ ਕਰਵਾ ਦੇਈਏ ਕਿ 2017 ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਸਿਆਸਤਦਾਨਾਂ ਨੇ ਸਹੁੰ ਚੁੱਕੀ ਸੀ।

    ਸੋਸ਼ਲ ਨੈੱਟਵਰਕਿੰਗ ਸਾਈਟ | Drug

    ਪਿਛਲੇ ਹੀ ਮਹੀਨੇ ਪੰਜਾਬ ਵਿੱਚ ਸਰਕਾਰ ਵੱਲੋਂ ਨਸ਼ਿਆਂ ’ਤੇ ਨਕੇਲ ਕੱਸਣ ਲਈ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਕੁੱਝ ਕੁ ਨਸ਼ਾ ਤਸਕਰਾਂ ਨੂੰ ਫੜਿਆ ਵੀ ਗਿਆ ਤੇ ਸੁਣਨ ਵਿੱਚ ਵੀ ਆਇਆ ਕਿ ਕੁੱਝ ਨਸ਼ੇ ਦੇ ਸੌਦਾਗਰ ਘਰ ਨੂੰ ਤਾਲਾ ਲਾ ਕੇ ਫਰਾਰ ਹੋ ਗਏ। ਅੱਜ-ਕੱਲ੍ਹ ਨਸ਼ੀਲੇ ਪਦਾਰਥਾਂ ਦੀ ਖਰੀਦ-ਵੇਚ ਲਈ ਸੋਸ਼ਲ ਨੈੱਟਵਰਕਿੰਗ ਸਾਈਟ ਦਾ ਧੜੱਲੇ ਨਾਲ ਪ੍ਰਯੋਗ ਹੋ ਰਿਹਾ ਹੈ ਸੋਚਣ ਵਾਲੀ ਗੱਲ ਹੈ ਕਿ ਜੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਿਲਾਫ ਸਖਤ ਕਦਮ ਚੁੱਕਣਗੇ, ਤਾਂ ਆਪਣੇ-ਆਪ ਹੀ ਨਸ਼ਿਆਂ ਦੀਆਂ ਜੜ੍ਹਾਂ ਪੁੱਟੀਆਂ ਜਾਣਗੀਆਂ ਸਰਹੱਦੀ ਮੁਲਕਾਂ ਦੇ ਆਲ੍ਹਾ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਿਆ ਜਾ ਸਕਦਾ ਹੈ ਸਾਡੀ ਸਾਰਿਆਂ ਦੀ ਇਹ ਨੈਤਿਕ ਜਿੰਮੇਵਾਰੀ ਵੀ ਬਣਦੀ ਹੈ। ਦੇਸ਼ ਦਾ ਭਵਿੱਖ ਬਚਾਓਣ ਲਈ ਸਰਕਾਰਾਂ, ਆਮ ਜਨਤਾ, ਸਿਆਸਤਦਾਨਾਂ ਨੂੰ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

    ਸੰਜੀਵ ਸਿੰਘ ਸੈਣੀ
    ਮੋਹਾਲੀ ਮੋ. 78889-66168

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here