ਸਾਡੇ ਨਾਲ ਸ਼ਾਮਲ

Follow us

14.4 C
Chandigarh
Wednesday, February 11, 2026
More
    Home Breaking News ਪੁਲਿਸ ਮੁਲਾਜ਼ਮ ...

    ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਪਤਨੀ ਤੇ ਪੁੱਤਰ ਦਾ ਕਤਲ

    Aam Aadmi Party

    ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।

    ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੰੁਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here