ਚੰਡੀਗੜ੍ਹ। ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੀ ਗਿ੍ਰਫਤਾਰੀ ਅਜੇ ਵੀ ਭੇਤ ਬਣੀ ਹੋਈ ਹੈ। ਕੁਝ ਦਿਨਾਂ ਦੀ ਸਖਤੀ ਦਿਖਾਉਣ ਤੋਂ ਬਾਅਦ ਪੁਲਿਸ ਫਿਰ ਤੋਂ ਸਾਂਤ ਹੋ ਗਈ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਨਹੀਂ ਸਗੋਂ ਉੱਤਰ ਪ੍ਰਦੇਸ਼ ਵਿੱਚ ਲੁਕਿਆ ਹੋਇਆ ਹੈ। ਇਸੇ ਲਈ ਪੰਜਾਬ ਪੁਲਿਸ ਅਤੇ ਸਪੈਸਲ ਟਾਸਕ ਫੋਰਸ (ਐਸਟੀਐਫ) ਨੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਉੱਤਰ ਪ੍ਰਦੇਸ਼ ਵਿੱਚ ਡੇਰੇ ਲਾਏ ਹੋਏ ਹਨ।
ਸਰਹੱਦ ’ਤੇ ਵਧਾਈ ਚੌਕਸੀ | Amritpal
ਸੂਤਰਾਂ ਅਨੁਸਾਰ ਕਰੀਬ 10 ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਮੋਬਾਈਲ ਦੀ ਲੋਕੇਸਨ ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਮਿਲੀ ਸੀ। ਉਦੋਂ ਤੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਨੇਪਾਲ ਦੇ ਅੰਦਰ ਅਤੇ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਗਈ ਸੀ, ਜਿਸ ਕਾਰਨ ਅੰਮ੍ਰਿਤਪਾਲ ਸਿੰਘ ਨੇ ਨੇਪਾਲ ਸਰਹੱਦ ਪਾਰ ਕਰਨ ਦੀ ਬਜਾਏ ਪੰਜਾਬ ਆਉਣ ਦੀ ਯੋਜਨਾ ਬਣਾਈ ਸੀ।
ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਮੁੜ ਪੰਜਾਬ ਤੋਂ ਬਾਹਰ ਚਲਾ ਗਿਆ ਹੈ। ਉਹ ਯੂਪੀ, ਉਤਰਾਖੰਡ ਜਾਂ ਨੇਪਾਲ ਦੀ ਸਰਹੱਦ ਨਾਲ ਲੱਗਦੇ ਕੈਂਪਾਂ ਵਿੱਚ ਜਾ ਕੇ ਸੁਰੱਖਿਅਤ ਥਾਂ ’ਤੇ ਰਹਿ ਸਕਦਾ ਹੈ। ਇਸ ਦੇ ਨਾਲ ਹੀ ਅੰਮਿ੍ਰਤਪਾਲ ਸਿੰਘ ਬਾਰੇ ਸੀਮਾ ਸੁਰੱਖਿਆ ਬਲ ਅਤੇ ਨੇਪਾਲ ਸੁਰੱਖਿਆ ਬਲ ਪਹਿਲਾਂ ਹੀ ਚੌਕਸ ਹੋ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ