ਲੋਕਾਂ ਨੂੰ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ | Drugs
ਫਾਜ਼ਿਲਕਾ (ਰਜਨੀਸ਼ ਰਵੀ)। ਫਾਜਿਲਕਾ ਪੁਲਿਸ ਵੱਲੋਂ ਅੱਜ ਪਿੰਡ ਆਜਮਵਾਲਾ ਅਤੇ ਪਿੰਡ ਰਾਮਨਗਰ ਵਿਖੇ “ਸਰਕਾਰ ਆਪ ਕੇ ਦੁਆਰ” ਮੁਹਿੰਮ ਤਹਿਤ ਪਬਲਿਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਾਂਝ ਸਟਾਫ ਫਾਜਿਲਕਾ, ਸਾਈਬਰ ਇੰਨਵੈਸਟੀਗੇਸਨ ਯੂਨਿਟ, ਆਰਥਿਕ ਅਪਰਾਧ ਸਾਖਾ ਅਤੇ ਪੰਜਾਬ ਪੁਲਿਸ ਮਹਿਲਾ ਮਿੱਤਰਾਂ ਨੇ ਹਿੱਸਾ ਲਿਆ। (Drugs)
ਮੀਟਿੰਗ ਦੌਰਾਨ ਐਸ.ਐਸ.ਪੀ.ਫਾਜਿਲਕਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਲੋਕਾਂ ਨੂੰ ਨਸ਼ਿਆਂ (Drugs) ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਲੋਕਾਂ ਨੂੰ ਸਾਈਬਰ ਕਰਾਈਮ ਤੋਂ ਸੁਚੇਤ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਨੂੰ ਪੁਲਿਸ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।