ਚੰਡੀਗੜ੍ਹ। ਬੇਮੌਸਮੇ ਮੀਂਹ ਪੈਣ ਕਾਰਨ ਪੰਜਾਬ ਦੇ ਕਿਸਾਨ ਦੀ ਕਣਕ ਤੇ ਸਬਜ਼ੀਆਂ ਦੀ ਫਸਲ ਵੱਡੇ ਪੱਧਰ ’ਤੇ ਖਰਾਬ ਹੋਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਅੱਜ ਸਿਵਲ ਸਕੰਤਰੇਤ ਵਿੱਚ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਅੱਜ 11 ਵਜੇ ਹੋਵੇਗੀ। ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੁੱਖ ਮੰਤਰੀ ਨੇ ਬੁਲਾਇਆ ਹੈ ਅਤੇ ਉੱਧਰ ਪੰਜਾਬ ਵਿੱਚ ਹੋਈ ਗਰਦਾਵਰੀ ਨੂੰ ਲੈ ਕੇ ਜਾਣਕਾਰੀ ਲੈਣੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਪੀੜਤ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਪਾਉਣ ਦੀ ਮੁੱਖ ਮੰਤਰੀ ਦੀ ਦਿਲੀ ਇੱਛਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ