(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਨੇ ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਟਿਕਟ ਦੇ ਦਿੱਤੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਦੱਸ ਦੇਈਏ ਕਿ ਸੁਸ਼ੀਲ ਰਿੰਕੂ ਨੂੰ ਕੱਲ੍ਹ ਹੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਇਆ ਸੀ।
ਕੇਜਰੀਵਾਲ ਤੇ CM ਮਾਨ ਦੀ ਅਗਵਾਈ ’ਚ ਹੋਏ ਸ਼ਾਮਲ
ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ। (Rinku joined AAP)
ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਆਪਣੇ ਇੱਕ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ
ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ’ਚ ਕੱਢ ਦਿੱਤਾ ਗਿਆ ਹੈ। ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਫਗਵਾੜਾ ਵਿਖੇ ਪਹੁੰਚ ਰਹੇ ਹਨ ਜਿੱਥੇ ਉਹ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ