(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੋਰੋਨਾ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਬੇੀਤ ਕੱਲ੍ਹ ਵੀ 111 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਸਨ। ਇਸ ਤਰ੍ਹਾਂ ਕੋਰੋਨਾ ਦੇ ਅੰਕੜੇ ਲਗਾਤਾਰ ਵੱਧਦੇ ਜਾ ਰਿਹਾ ਹਨ।
ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਇਸ ਲਈ ਕੋਰੋਨਾ ਤੋਂ ਬਚਣ ਲਈ ਸਾਵਧਾਨੀ ਜ਼ਰੂਰੀ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 12 ਕੋਰੋਨਾ ਪੀੜਤ ਆਕਸੀਜਨ ਸਪੋਰਟ ‘ਤੇ ਹਨ। ਇਨ੍ਹਾਂ ਵਿੱਚੋਂ 12 ਮਰੀਜ਼ ਲੈਵਲ-2 ਦੇ ਹਨ ਜਦੋਂਕਿ 4 ਮਰੀਜ਼ ਲੈਵਲ-3 ਦੇ ਹਨ। ਹਾਲਾਂਕਿ, ਹੁਣ ਤੱਕ ਰਾਜ ਵਿੱਚ ਕੋਈ ਵੀ ਕੋਰੋਨਾ ਪੀੜਤ ਗੰਭੀਰ ਹਾਲਤ ਵਿੱਚ ਨਹੀਂ ਹੈ ਜਿਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੋਵੇ । (Corona In Punjab)
ਸਭ ਤੋਂ ਵੱਧ ਮਾਮਲੇ ਮੁਹਾਲੀ ’ਚ (Corona In Punjab)
ਕੋਰੋਨਾ ਵਾਇਰਸ ਨੇ 23 ਵਿੱਚੋਂ 17 ਜ਼ਿਲ੍ਹਿਆਂ ਵਿੱਚ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ ‘ਚ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੁਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੇਟਿਵ ਆਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ