(ਗੁਰਤੇਜ ਜੋਸੀ) ਮਾਲੇਰਕੋਟਲਾ। ਜ਼ਿਲ੍ਹਾ ਮਾਲੇਰਕੋਟਲਾ ਅਧੀਨ ਆਉਦੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਭ ਤੋਂ ਵੱਡੇ ਪਿੰਡ ਹਥਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਸ਼ਾਮਿਲ ਹੋਏ। (Sports Stadium ) ਇਸ ਮੌਕੇ ਵਿਧਾਇਕ ਨੇ ਸਕੂਲ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਇਸ ਸਕੂਲ ਵਿਚ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ 10 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਖੇਡ ਸਟੇਡੀਅਮ ਉਸਾਰਿਆ ਜਾਵੇਗਾ।
ਇਹ ਵੀ ਪੜ੍ਹੋ : ਘਰੋਂ ਗੁੰਮ ਹੋਏ ਗਹਿਣਿਆਂ ਕਾਰਨ ਖੂਨੀ ਝੜਪ, ਕਈ ਜਖਮੀ
ਉਨ੍ਹਾਂ ਸਕੂਲ ਪ੍ਰਬੰਧਕਾਂ ਵੱਲੋਂ ਪੇਸ਼ ਸਕੂਲ ਦੀਆਂ ਵਿੱਦਿਅਕ ਲੋੜਾਂ ਨਾਲ ਸੰਬੰਧਤ ਸਾਰੀਆਂ ਮੰਗਾਂ ਪਰਵਾਨ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਕੈਂਪਸ ਵਾਲੇ ਸਰਕਾਰੀ ਸਕੂਲ ਦੀ ਤਰੱਕੀ ਲਈ ਉਹ ਹਰ ਵੇਲੇ ਯਤਨਸ਼ੀਲ ਤੇ ਤੱਤਪਰ ਰਹਿਣਗੇ। ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਰਮਨਦੀਪ ਕੌਰ ਵੜੈਚ, ਸਟਾਫ਼ ਅਤੇ ਗਰਾਮ ਪੰਚਾਇਤ ਵੱਲੋਂ ਮੁੱਖ ਮਹਿਮਾਨ ਡਾ. ਜਮੀਲ ਉਰ ਰਹਿਮਾਨ ਦਾ ਪ੍ਰਦੇਸ਼ ਸਵਾਗਤ ਕੀਤਾ ਗਿਆ। ਡਾ. ਜਮੀਲ ੳਰੁ ਰਹਿਮਾਨ ਵੱਲੋਂ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਸਕੁਲ ਸਟਾਫ,ਗ੍ਰਾਮ ਪੰਚਾਇਤ ਤੋ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ। (Sports Stadium )
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ