ਪੁਲਿਸ ਨੇ ਨਾਅਰੇ ਮਿਟਾਏ, ਜਾਂਚ ਕੀਤੀ ਸ਼ੁਰੂ
(ਸੁਖਜੀਤ ਮਾਨ) ਤਲਵੰਡੀ ਸਾਬੋ। ਵਿਸਾਖੀ ਮੇਲੇ ਨੂੰ ਲੈ ਕੇ ਭਾਵੇਂ ਪੁਲਿਸ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਖਤ ਸੁਰੱਖਿਆ ਦੇ ਇੰਤਜਾਮ ਕੀਤੇ ਹੋਏ ਹਨ ਪਰ ਇਸਦੇ ਬਾਵਜ਼ੂਦ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਤਲਵੰਡੀ ਸਾਬੋ ਵਿਖੇ ਇੱਕ ਕਾਲਜ ਦੀਆਂ ਕੰਧਾਂ ’ਤੇ ਖਾਲਿਤਸਾਨੀ ਪੱਖੀ (Khalistan Slogans ) ਨਾਅਰੇ ਲਿਖ ਦਿੱਤੇ। ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਬੀਤੀ ਰਾਤ ਤਲਵੰਡੀ ਸਾਬੋ ਵਿਖੇ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਤੇ ‘ਖਾਲਿਸਤਾਨ ਐਸਐਫਜੇ’ ਲਿਖਿਆ ਝੰਡਾ ਵੀ ਲਾਇਆ ਗਿਆ। ਇਸ ਬਾਰੇ ਪਤਾ ਲੱਗਦਿਆਂ ਹੀ ਐਸਪੀ (ਡੀ) ਅਜੇ ਗਾਂਧੀ ਮੌਕੇ ’ਤੇ ਪੁੱਜੇ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ (Khalistan Slogans ) ਨਾਅਰੇ ਲਿਖਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਹੈ, ਜਿੱਥੇ ਐਤਵਾਰ ਦੀ ਰਾਤ ਨੂੰ ਖਾਲਿਸਤਾਨੀ ਨਾਅਰੇ ਲਿਖੇ ਗਏ । ਇਸ ਗੱਲ ਦਾ ਪਤਾ ਸੋਮਵਾਰ ਨੂੰ ਸਵੇਰੇ ਲੱਗਿਆ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਅਰਿਆਂ ਨੂੰ ਮਿਟਾ ਦਿੱਤਾ । ਐਸਪੀ ਡੀ ਨੇ ਦੱਸਿਆ ਕਿ ਕਾਲਜ ਨੇੜਲੇ ਸੀਸੀਟੀਵੀ ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ, ਛੇਤੀ ਹੀ ਨਾਅਰੇ ਲਿਖਣ ਵਾਲੇ ਵਿਅਕਤੀ ਦੀ ਪਹਿਚਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ