ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੀ ਰਾਤ ਲੁਧਿਆਣਾ ’ਚ ਸਕੂਟਰੀ ਸਵਾਰ ਕੁੱਝ ਅਣਪਛਾਤਿਆਂ ਦੁਆਰਾ ਜੁੱਤਿਆਂ ਦੇ ਇੱਕ ਕਾਰੋਬਾਰੀ (Shoe Dealer) ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦੇਣ ਦਾ ਸਮਾਚਾਰ ਹੈ। ਪੁਲਿਸ ਨੇ ਘਟਨਾ ਸਥਾਨ ਲਾਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਆਰੰਭ ਦਿੱਤੀ ਹੈ। ਮਿ੍ਰਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਕੋਚਰ ਮਾਰਕੀਟ ’ਚ ਜੁੱਤਿਆਂ ਦਾ ਕਾਰੋਬਾਰ ਕਰਦਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਰੋਜਾਨਾਂ ਦੀ ਤਰਾਂ ਆਪਣੀ ਦੁਕਾਨ ਬੰਦ ਕਰਕੇ ਐਕਟਿਵਾ ਸਕੂਟਰੀ ਸਮੇਤ ਰਸਤੇ ’ਚ ਕੁੱਝ ਸਮਾਨ ਖ੍ਰੀਦਣ ਲਈ ਰੁਕਿਆ ਸੀ। ਜਿੱਥੇ ਸ਼ਰਮਾ ਸਵੀਟਸ ਦੇ ਲਾਗੇ ਹੀ ਕੁੱਝ ਨਕਾਬਪੋਸ਼ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮਨਜੀਤ ਸਿੰਘ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੁਆਰਾ ਮਨਜੀਤ ਸਿੰਘ ’ਤੇ ਕਈ ਵਾਰ ਕੀਤੇ ਗਏ। ਜਿਸ ਕਾਰਨ ਉਹ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ। ਮੱਦਦ ਲਈ ਰੌਲਾ ਪਾਏ ਜਾਣ ਦੇ ਬਾਵਜੂਦ ਕਿਸੇ ਨੇ ਵੀ ਮਨਜੀਤ ਸਿੰਘ ਨੂੰ ਹਮਲਾਵਰਾਂ ਤੋਂ ਬਚਾਉਣ ਦੀ ਕੋਸ਼ਿਸ ਨਹੀ ਕੀਤੀ। ਹਮਲਾਵਰ ਬੇਖੌਫ਼ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ’ਤੋਂ ਫਰਾਰ ਹੋ ਗਏ। (Shoe Dealer)
ਜਿਸ ਤੋਂ ਬਾਅਦ ਇਲਾਜ਼ ਲਈ ਹਸਪਤਾਲ ਪਹੁੰਚਣ ’ਤੇ ਮਨਜੀਤ ਸਿੰਘ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਸਮੁੱਚੀ ਘਟਨਾਂ ਲਾਗੇ ਹੀ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਘਟਨਾਂ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ। ਸਬੰਧਿਤ ਥਾਣੇ ਦੀ ਪੁਲਿਸ ਮੁਤਾਬਕ ਮਿ੍ਰਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਕੁੱਝ ਹਮਲਾਵਰਾਂ ਨੇ ਕੋਚਰ ਮਾਰਕੀਟ ਲਾਗੇ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਘਟਨਾਂ ਸਥਾਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਅਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।