ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਦੇ ਸਿਕੰਜੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਿਆਮ ਅਰੋੜਾ (Sunder Sham Arora) ਨੂੰ ਵੱਡੀ ਰਾਹਤ ਦਿੱਤੀ ਹੈ। ਅਰੋੜਾ ਨੂੰ ਗੁਲਮੋਹਰ ਟਾਊਨਸ਼ਿਪ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਸਾਬਕਾ ਕੈਬਨਿਟ ਮੰਤਰੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਜਿਸ ਤੋਂ ਬਾਅਦ 5 ਜਨਵਰੀ ਨੂੰ ਉਸ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਅਰੋੜਾ ‘ਤੇ ਆਪਣੀ ਹਿਰਾਸਤ ਦੌਰਾਨ ਉਦਯੋਗਿਕ ਪਲਾਟ ਘਪਲੇ ਦਾ ਮਾਮਲਾ ਵੀ ਦਰਜ ਕੀਤਾ ਸੀ।
ਕਾਂਗਰਸ ਦੇ ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ 16 ਅਕਤੂਬਰ 2022 ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਸਿਸਟੈਂਟ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੇ ਏਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚੋਂ ਆਪਣਾ ਨਾਂ ਕੱਢਣ ਲਈ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਹ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚਿਆ ਸੀ, ਜਦੋਂ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ। ਦੱਸ ਦੇਈਏ ਕਿ ਇਸ ਦੌਰਾਨ ਉਹ ਜੇਲ੍ਹ ਵਿੱਚ ਹੈ, ਵੀਰਵਾਰ ਨੂੰ ਉਸ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ