Baisakhi ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ
- ਵਿਦਿਆਰਥੀਆਂ ਨੇ ਗਿੱਧੇ-ਭੰਗੜੇ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗ ਬੰਨ੍ਹੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਵਿਸਾਖੀ (Baisakhi ) ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸੇਸ ਪ੍ਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਨੇ ਤਿੰਨੋਂ ਭਾਸਾਵਾਂ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਸਾਰੇ ਵਿਦਿਆਰਥੀਆਂ ਨੂੰ ਦੱਸਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਲੋਕ ਨਾਚ ਗਿੱਧੇ ਅਤੇ ਭੰਗੜੇ ਰਾਹੀਂ ਪੰਜਾਬ ਦੇ ਸੱਭਿਆਚਾਰ ਨੂੰ ਪੇਸ ਕੀਤਾ। ਢੋਲ ਦੀ ਧੁਨ ਅਤੇ ਪੰਜਾਬੀ ਲੋਕ ਸੰਗੀਤ ਨੇ ਵਿਦਿਆਰਥੀਆਂ ਦਾ ਜੋਸ ਹੋਰ ਵਧਾ ਦਿੱਤਾ। ਜੂਨੀਅਰ ਕਲਾਸ ਦੇ ਸਾਰੇ ਵਿਦਿਆਰਥੀ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ। ਦੂਜੀ ਜਮਾਤ ਦੇ ਵਿਦਿਆਰਥੀ ਸ਼ਿਵਰਾਮ ਸਿੰਘ ਵੱਲੋਂ ਭੰਗੜਾ ਪੇਸ ਕੀਤਾ ਗਿਆ। ਇਸ ਵਿਸੇਸ ਸਮਾਗਮ ਦਾ ਉਦੇਸ ਬੱਚਿਆਂ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣਾ ਸੀ।
ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਚੰਦਨ ਦੀਪ ਕੌਰ ਨੇ ਕਿਹਾ ਕਿ ਵਿਸਾਖੀ ਸਿਰਫ ਵਾਢੀ ਦਾ ਤਿਉਹਾਰ ਹੀ ਨਹੀਂ ਬਲਕਿ ਇੱਕ ਸੁਭ ਦਿਹਾੜਾ ਵੀ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ । ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆ ਕਿਸਾਨੀ ਵਰਗ ਤੋਂ ਜੀਵਨ ਦੀ ਪ੍ਰੇਰਨਾ ਲੈਂਦੇ ਹੋਏ ਸਖਤ ਮਿਹਨਤ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਤੋਂ ਇਲਾਵਾ ਅਧਿਆਪਕ ਸਹਿਬਾਨ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ