ਸਾਡੇ ਨਾਲ ਸ਼ਾਮਲ

Follow us

25.4 C
Chandigarh
Friday, February 27, 2026
More
    Home Breaking News 14ਵਾਂ ‘ਯਾਦ-ਏ-...

    14ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅਪੰਗਤਾ ਨਿਵਾਰਣ ਕੈਂਪ ਭਲਕੇ

    14th Disability Prevention Camp

    ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਦਿਨ ਮੰਗਲਵਾਰ ਨੂੰ 14ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਣ ਕੈਂਪ (14th Disability Prevention Camp) ਲਾਇਆ ਜਾਵੇਗਾ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਲਾਏ ਜਾ ਰਹੇ ਇਸ ਕੈਂਪ ’ਚ ਮਾਹਿਰ ਡਾਕਟਰਾਂ ਦੁਆਰਾ ਮਰੀਜਾਂ ਦੀ ਮੁਫ਼ਤ ਜਾਂਚ, ਲੈਬੋਰੇਟਰੀ ਟੈਸਟ, ਐਕਸ-ਰੇ, ਆਪ੍ਰੇਸ਼ਨ,ਦਵਾਈਆਂ ਤੇ ਕੈਲੀਪਰ ਆਦਿ ਵੀ ਮੁਫ਼ਤ ਦਿੱਤੇ ਜਾਣਗੇ।

    ਕੈਂਪ ਬਾਰੇ ਵਧੇਰੇ ਜਾਣਕਾਰੀ ਲਈ 01666-260222, 97288-60222 ’ਤੇ ਸੰਪਰਕ ਕਰ ਸਕਦੇ ਹੋ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਮਤ ਨਾਲ 2008 ਤੋਂ ਲੈ ਕੇ ਹਰ ਸਾਲ 18 ਅਪਰੈਲ ਨੂੰ ਇਹ ਕੈਂਪ ਲਾਇਆ ਜਾ ਰਿਹਾ ਹੈ। ਚੁਣੇ ਗਏ ਮਰੀਜ਼ਾਂ ਦੇ ਆਪ੍ਰਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਅਤਿਆਧੁਨਿਕ ਆਪ੍ਰੇਸ਼ਨ ਥਿਏਟਰਾਂ ’ਚ ਕੀਤੇ ਜਾਂਦੇ ਹਨ। ਹੁਣ ਤੱਕ ਹਜ਼ਾਰਾਂ ਦਿਵਿਆਂਗਾਂ ਲਈ ਇਹ ਕੈਂਪ ਵਰਦਾਨ ਸਾਬਤ ਹੋ ਚੁੱਕੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here