ਪੰਜਾਬ ਮੌਸਮ ਵਿਭਾਗ ਵੱਲੋਂ ਮੀਂਹ ਦੀ ਫਿਰ ਚੇਤਾਵਨੀ, ਕਿਸਾਨਾਂ ਦੀ ਚਿੰਤਾ ਵਧੀ

Weather

ਪੰਜਾਬ ’ਚ 17-18 ਅਪਰੈਲ ਨੂੰ ਮੀਂਹ ਪਵੇਗਾ | Weather Punjab

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜ਼ਿਆਦਾਤਰ ਸਹਿਰਾਂ ਦਾ ਤਾਪਮਾਨ 35 ਡਿਗਰੀ (Weather Punjab) ਨੂੰ ਪਾਰ ਕਰ ਗਿਆ ਹੈ। ਇੱਕ ਵਾਰ ਫਿਰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੀਂਹ ਅਤੇ ਤੇਜ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ (Weather Punjab) ਨੇ ਪੰਜਾਬ ਵਿੱਚ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਨੂੰ ਚਾਰ ਹਿੱਸਿਆਂ ਮਾਝਾ, ਦੁਆਬਾ ਅਤੇ ਪੱਛਮੀ ਅਤੇ ਪੂਰਬੀ ਮਾਲਵਾ ਵਿੱਚ ਵੰਡਿਆ ਹੈ। ਮੌਸਮ ਵਿਭਾਗ ਮੁਤਾਬਕ 16 ਅਪ੍ਰੈਲ ਨੂੰ ਪੰਜਾਬ ਦੇ ਮਾਝਾ ਅਤੇ ਦੁਆਬੇ ’ਚ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ 17-18 ਅਪ੍ਰੈਲ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (Weather Punjab) ਨੇ 16 ਤੋਂ 18 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀ 20 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਵਿੱਚ ਇਨ੍ਹਾਂ ਦਿਨਾਂ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਮੀਂਹ ਦੇ ਨਾਲ-ਨਾਲ ਤੇਜ ਹਨੇਰੀ ਕਾਰਨ ਖੇਤਾਂ ’ਚ ਖੜ੍ਹੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਡਰ ਸਤਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ