ਜਲੰਧਰ ਲੋਕ ਸਭਾ ਜਿਮਨੀ ਚੋਣਾਂ : ਹਰਪਾਲ ਸਿੰਘ ਚੀਮਾ ਨੇ ਕੀਤਾ ਦਾਅਵਾ

Harpal Singh Cheema

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਵਿੱਤ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੇ ਇੰਚਾਰਜ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦਾਅਵਾ ਕੀਤਾ ਹੈ ਕਿ ਜਲੰਧਰ ਸੀਟ ਹਰ ਹਾਲਤ ਵਿਚ ਆਮ ਆਦਮੀ ਪਾਰਟੀ ਜਿੱਤੇਗੀ ਤੇ 2024 ਵਿੱਚ ਹੋਣ ਵਾਲੀ ਜਿੱਤ ਦੀ ਬੁਨਿਆਦ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਥਿਤੀਆਂ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਜਾ ਰਹੀਆਂ ਹਨ ਕਿਉਂਕਿ ਅਸੀਂ ਇਕ ਸਾਲ ਦੇ ਅੰਦਰ ਉਹ ਕੰਮ ਕਰ ਦਿੱਤੇ ਹਨ ਜੋ ਕੋਈ ਵੀ ਹੋਰ ਸਰਕਾਰ ਆਪਣੇ 5 ਸਾਲਾਂ ਵਿੱਚ ਨਹੀਂ ਕਰ ਸਕੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ‘ਆਪ’ ਸਰਕਾਰ ਨੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਜੋ ਮੁਹਿੰਮ ਚਲਾਈ ਹੈ, ਉਹ ਸਭ ਲਈ ਬਰਾਬਰ ਹੈ ਅਤੇ ਇਸ ਵਿਚ ਕੋਈ ਵੀ ਛੋਟਾ-ਵੱਡਾ ਨਹੀਂ ਵੇਖਿਆ ਜਾ ਰਿਹਾ। (Harpal Singh Cheema)

ਚੀਮਾ ਨੇ ਕਿਹਾ ਕਿ ਜਲੰਧਰ ਉਪ-ਚੋਣ ਸਬੰਧੀ ਵਿਧਾਇਕਾਂ ਤੇ ਮੰਤਰੀਆਂ ਤੇ ਸੰਗਠਨ ਦੇ ਨੇਤਾਵਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਵਿਧਾਇਕ ਨੂੰ 10-10 ਪਿੰਡਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਅਰਥਵਿਵਸਥਾ ਵਿਚ ਬਹੁਤ ਸੁਧਾਰ ਹੋ ਰਿਹਾ ਹੈ ਤੇ ਅਗਲੇ ਇੱਕ-ਦੋ ਸਾਲਾਂ ਵਿੱਚ ਇਹ ਕਾਫ਼ੀ ਮਜਬੂਤ ਹੋ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਾ ਦੇਹਾਂਤ

ਉਨ੍ਹਾਂ ਕਿਹਾ ਕਿ ਜੀਐੱਸਟੀ ਨਾਲ ਹੋਣ ਵਾਲੇ ਮਾਲੀਏ ਵਿਚ ਵੀ ਭਾਰੀ ਵਾਧਾ ਹੋਇਆ ਹੈ, ਜਿਸ ਨੂੰ ਪੰਜਾਬ ਦੇ ਵਿਕਾਸ ’ਤੇ ਖਰਚ ਕੀਤਾ ਜਾਵੇਗਾ। ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਅੱਗੇ ਲਿਜਾਣ ਲਈ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ