ਨਾਜਾਇਜ਼ ਉਸਾਰੀ ਰੋਕਣ ਗਏ ਨਗਰ ਕੌਂਸਲ ਮੁਲਾਜ਼ਮਾਂ ਤੇ ਹੋਇਆ ਹਮਲਾ

Sunam News

ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਮੁਲਾਜ਼ਮਾਂ ਵੱਲੋਂ ਹੜਤਾਲ ਕਰ, ਦਿੱਤਾ ਧਰਨਾ | Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਗੀਤਾ ਭਵਨ ਰੋਡ ਤੇ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਨਜਾਇਜ਼ ਉਸਾਰੀ ਰੋਕ ਨੂੰ ਲੈ ਕੇ ਹੋਏ ਹਮਲੇ ਦੇ ਚਲਦੇ 2 ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦੇ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਨੂੰ ਲੈ ਕੇ ਅਤੇ ਜ਼ਖਮੀ ਹੋਏ ਮੁਲਾਜ਼ਮਾਂ ਨੂੰ ਤੁਰੰਤ ਵਿੱਤੀ ਸਹਾਇਤਾ ਦੇਣ ਨੂੰ ਲੈ ਕੇ ਧਰਨਾ ਲਗਾਇਆ ਗਿਆ। (Sunam News)

ਇਸ ਮੌਕੇ ਐਸਡੀਐਮ ਸੁਨਾਮ ਜਸਪ੍ਰੀਤ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਥਾਨਕ ਸਿਵਲ ਹਸਪਤਾਲ ਦੇ ਵਿੱਚ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਪੁੱਜੇ। ਪੰਜਾਬ ਮਉਸਿਪਲ ਵਰਕਰ ਯੂਨੀਅਨ ਦੇ ਆਗੂ ਸਤਪਾਲ ਸੱਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਗੀਤਾ ਭਵਨ ਰੋਡ ਤੇ ਨਜਾਇਜ ਉਸਾਰੀ ਨੂੰ ਰੋਕਣ ਗਏ ਸੀ ਅਤੇ ਉਥੇ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਦੇ ਹਮਲਾ ਕਰ ਦਿੱਤਾ ਜਿਸ ਵਿਚ ਦਫ਼ਤਰ ਦੇ ਆਊਟਸੋਰਸ ਕਰਮਚਾਰੀ ਅਜੇ ਕੁਮਾਰ ਅਤੇ ਸ਼ਿਵ ਕੁਮਾਰ ਜਖਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। (Sunam News)

ਉਨ੍ਹਾਂ ਨੇ ਦੱਸਿਆ ਕਿ ਹੜਤਾਲ ਕਰ ਧਰਨਾ ਲਗਾਇਆ ਗਿਆ ਹੈ, ਉਹਨਾਂ ਨੇ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਜਾਵੇ ਅਤੇ ਜਖਮੀਮਾਂ ਨੂੰ ਤੁਰੰਤ ਵਿੱਤੀ ਸਹਾਇਤਾ ਦਿੱਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ