ਕਾਂਗਰਸੀ ਉਮੀਦਵਾਰ ਨੂੰ ਸੌਂਪਿਆ ਵਾਤਾਵਰਣ ਦਾ ਏਜੰਡਾ
(ਰਾਜਨ ਮਾਨ) ਜਲੰਧਰ। ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ (Congress Candidate Karamjit Kaur ) ਨੇ ਅੱਜ ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ ਵਾਤਾਵਰਣ ਦੇ ਪ੍ਰਦੂਸ਼ਣ ਨਾਲ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੋਇਆ ਹੈ। ਸੀਚੇਵਾਲ ਨੇ ਕਿਹਾ ਇਸ ਮੰਗ ਪੱਤਰ ਜਲੰਧਰ ਲੋਕ ਸਭਾ ਹਲਕੇ ਤੋਂ ਉਪ ਚੋਣ ਲੜ ਰਹੇ ਆਪ ਦੇ ਉਮੀਦਵਾਰ ਸ਼ੂਸ਼ੀਲ ਰਿੰਕੂ ਨੂੰ ਇਹ ਮੰਗ ਪੱਤਰ ਦੇ ਚੁੱਕੇ ਹਨ ਤੇ ਬਾਕੀ ਸਾਰੇ ਉਮੀਦਵਾਰਾਂ ਤੱਕ ਪਹੁੰਚਦਾ ਕੀਤਾ ਜਾਵੇਗਾ।
ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੇ ਭਰੋਸਾ ਦਿੱਤਾ ਕਿ ਬਾਬਾ ਸੀਚੇਵਾਲ ਜਿਹੜੇ ਮੁੱਦਿਆ ਨੂੰ ਲੈ ਕੇ ਮੰਗ ਪੱਤਰ ਦਿੱਤਾ ਕਿ ਉਹ ਇਸ ਨੂੰ ਪ੍ਰਚਾਰ ਦਾ ਹਿੱਸਾ ਬਣਾਉਣਗੇ ਅਤੇ ਜਿੱਤਣ ’ਤੇ ਇਸ ਨੂੰ ਲੋਕ ਸਭਾ ਵਿੱਚ ਉਠਾਉਣਗੇ। ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੇ ਰਾਜ ਸਭਾ ਹਾਊਸ ਵਿੱਚ ਵਾਤਾਵਰਣ ਦੇ ਮੁੱਦੇ ਨੂੰ ਚੁੱਕਿਆ ਹੈ ਤੇ ਉਹ ਲਗਾਤਾਰ ਇਸ ਨੂੰ ਉਠਾਉਂਦੇ ਰਹਿਣਗੇ। ਐਮਪੀ ਬਣਨ ਤੋਂ ਬਾਅਦ ਵੀ ਆਪਣੇ ਅਸਲ ਮੁੱਦਿਆਂ ਨੂੰ ਕਦੇਂ ਨਹੀਂ ਵਿਸਾਰਿਆ । ਕਾਂਗਰਸੀ ਉਮੀਦਵਾਰ ਨੂੰ ਦਿੱਤੇ ਮੰਗ ਪੱਤਰ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਪੈਣ ਨਾਲ ਮਾਲਵੇ ਅਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। (Congress Candidate Karamjit Kaur )
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ