ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਲਈ ਸਮੀਖਿਆ ਬੈਠਕ
(ਰਜਨੀਸ਼ ਰਵੀ) ਫਾਜਿ਼ਲਕਾ। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕਾਂ (Aam Aadmi Clinic) ਦੇ ਕੰਮਕਾਜ ਦੀ ਸਮੀਖਿਆ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੁਕਮ ਕੀਤਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਤਰੀਕੇ ਨਾਲ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੇਂਦਰਾਂ ਵਿਚ ਹਰ ਪ੍ਰਕਾਰ ਦੀਆਂ ਬੁਨਿਆਦੀ ਸਹੂਲਤਾਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਲੈਣ। (Aam Aadmi Clinic)
ਢਲੇ ਪੱਧਰ ’ਤੇ ਮਿਲ ਰਹੀ ਹੈ ਲੋਕਾਂ ਨੂੰ ਇਲਾਜ ਦੀ ਸਹੂਲਤ (Aam Aadmi Clinic)
ਇਸ ਮੌਕੇ ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਅਤੇ ਕਿਹਾ ਕਿ ਲੋਕਾਂ ਵਿਚ ਆਮ ਆਦਮੀ ਕਲੀਨਿਕ ਮਕਬੂਲ ਹੋ ਰਹੇ ਹਨ ਅਤੇ ਇੰਨ੍ਹਾਂ ਤੋਂ ਮੁੱਢਲੇ ਪੱਧਰ ’ਤੇ ਹੀ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਢਲੇ ਪੱਧਰ ’ਤੇ ਘਰ ਦੇ ਨੇੜੇ ਇਲਾਜ ਮਿਲ ਜਾਵੇ ਤਾਂ ਬਿਮਾਰੀ ਵੱਧਦੀ ਨਹੀਂ ਅਤੇ ਲੋਕ ਛੇਤੀ ਬਿਮਾਰੀ ਤੋਂ ਠੀਕ ਹੋ ਜਾਂਦੇ ਹਨ। ਇਸੇ ਤਰ੍ਹਾਂ ਵੱਡੇ ਹਸਪਤਾਲ ਵੀ ਮਰੀਜ ਨੂੰ ਜਾਣਾ ਨਹੀਂ ਪੈਂਦਾ ਹੈ। ਬੈਠਕ ਵਿਚ ਪੀ ਡਬਲਯੂ ਡੀ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਹੋਏ। ਜਦ ਕਿ ਬੈਠਕ ਵਿਚ ਡੀਪੀਐਮ ਸ੍ਰੀ ਰਾਜੇਸ ਕੁਮਾਰ, ਡਾ ਨੀਲੂ ਚੁੱਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਜ਼ਸਪਿੰਦਰ ਕੌਰ ਵੀ ਹਾਜ਼ਰ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ