ਅੰਮ੍ਰਿਤਸਰ। ਗਰਮਖਿਆਲੀ ਅੰਮ੍ਰਿਤਪਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਅੰਮਿ੍ਰਤਪਾਲ ਦਾ ਪਾਕਿ ਖੂਫ਼ੀਆ ਏਜੰਸੀ ਆਈਐੱਸਆਈ, ਵਿਦੇਸ਼ੀ ਫੰਡਿੰਗ ਅਤੇ ਬੱਬਰ ਖਾਲਸਾ ਵਰਗੀਆਂ ਅੱਤਵਾਦੀ ਜਥੇਬੰਦੀਆਂ ਨਾਲ ਸਬੰਧ ਹੋਣ ਦੀ ਗੱਲ ਸ਼ੁਰੂ ਹੋ ਗਈ ਹੈ।
ਇਸ ਦੇ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA), ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਸਮੇਤ ਹੋਰ ਕੇਂਦਰੀ ਏਜੰਸੀਆਂ ਉਸ ਤੋਂ ਪੁੱਛਗਿੱਛ ਕਰਨ ਲਈ ਪਹੁੰਚ ਗਈਆਂ ਹਨ। ਪਰ ਅੰਮਿ੍ਰਤਪਾਲ ਸਿੰਘ ਲਗਾਤਾਰ ਆਪਣੇ ਬਿਆਨ ਬਦਲ ਰਿਹਾ ਹੈ। ਅੰਮਿ੍ਰਤਪਾਲ ਸਿੰਘ ਨੇ ਹੁਣ ਪਾਕਿਸਤਾਨ ਖਿਲਾਫ਼ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਨਾਲ ਚੰਗਾ ਸਲੂਕ ਨਹੀਂ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਲਗਾਤਾਰ ਆਪਣੇ ਬਿਆਨ ਬਦਲ ਰਿਹਾ ਹੈ। ਸੁਰੱਖਿਆ ਏਜੰਸੀਆਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ 36 ਦਿਨਾਂ ਦੇ ਫਰਾਰ ਰਹਿਣ ਤੋਂ ਬਾਅਦ ਅੰਮਿ੍ਰਤਪਾਲ ਨੂੰ ਪੰਜਾਬ ਪੁਲਿਸ ਨੇ ਕੱਲ੍ਹ ਮੋਗਾ ਦੇ ਪਿੰਡ ਰੋਡੇ ਤੋਂ ਗਿ੍ਰਫਤਾਰ ਕੀਤਾ ਸੀ। ਇਹ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਪਿੰਡ ਹੈ। ਅੰਮਿ੍ਰਤਪਾਲ ਨੂੰ ਨੈਸਨਲ ਸਕਿਊਰਿਟੀ ਐਕਟ (ਐਨਐਸਏ) ਤਹਿਤ ਗਿ੍ਰਫਤਾਰ ਕੀਤਾ ਗਿਆ ਸੀ। ਗਿ੍ਰਫਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਥੇ ਉਸ ਦੇ 9 ਸਾਥੀ ਪਹਿਲਾਂ ਹੀ ਬੰਦ ਹਨ।
ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਸਾਥੀਆਂ ਕੋਲੋਂ ਕਾਫ਼ੀ ਹਥਿਆਰ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਉਹ ਆਨੰਦਪੁਰ ਖਾਲਸਾ ਫੌਜ (ਏ.ਕੇ.ਐਫ.) ਦੀ ਉਸਾਰੀ ਕਰ ਰਿਹਾ ਸੀ। ਜਿਸ ਦੀ ਬੁਲੇਟ ਪਰੂਫ ਜੈਕੇਟ ਵੀ ਉਸ ਦੇ ਨਾਲ ਮਿਲੀ ਹੈ। ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਅੰਮਿ੍ਰਤਪਾਲ ਦੇ ਸਾਥੀਆਂ ਕੋਲੋਂ ਕਾਫੀ ਹਥਿਆਰ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਉਹ ਆਨੰਦਪੁਰ ਖਾਲਸਾ ਫੌਜ (ਏ.ਕੇ.ਐਫ.) ਦੀ ਉਸਾਰੀ ਕਰ ਰਿਹਾ ਸੀ। ਜਿਸ ਦੀ ਬੁਲੇਟ ਪਰੂਫ ਜੈਕੇਟ ਵੀ ਉਸ ਦੇ ਨਾਲ ਮਿਲੀ ਹੈ।
ਆਈਐਸਆਈ ਦੇ ਸਲੀਪਰ ਸੇਲਜ ਅਤੇ ਏਜੰਟਾਂ ਬਾਰੇ ਪੁੱਛਗਿੱਛ
ਪੁਲਿਸ ਨੇ ਜਾਂਚ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਖਲਾਈ ਦੇਣ ਲਈ ਆਈਐਸਆਈ ਨੇ 2 ਅੱਤਵਾਦੀ ਸੰਗਠਨਾਂ ਨੂੰ ਅੱਗੇ ਭੇਜਿਆ ਸੀ। ਜਿਸ ਵਿੱਚ ਇੱਕ ਸਿੱਖ ਫਾਰ ਜਸਟਿਸ ਦਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਦੂਜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਅਵਤਾਰ ਸਿੰਘ ਖੰਡਾ ਹੈ ਅਤੇ ਦੋਵੇਂ ਏਜੰਸੀਆਂ ਅੰਮਿ੍ਰਤਪਾਲ ਸਿੰਘ ਤੋਂ ਪੰਜਾਬ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦੇ ਸਲੀਪਰ ਸੇਲਜ ਅਤੇ ਏਜੰਟਾਂ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੀਆਂ ਹਨ।
ਮਰਸਡੀਜ ਕਾਰ ਅਤੇ ਡਰੱਗ ਰੈਕੇਟ ’ਤੇ ਵੀ ਸਵਾਲ ਹੋਣਗੇ
ਅੰਮ੍ਰਿਤਪਾਲ ਸਿੰਘ ਦੀ ਮਰਸਡੀਜ ਕਾਰ ਦੀ ਸਭ ਤੋਂ ਜ਼ਿਆਦਾ ਚਰਚਾ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਮਰਸਡੀਜ ਕਾਰ ਨਸਾ ਤਸਕਰਾਂ ਵੱਲੋਂ ਤੋਹਫੇ ਵਜੋਂ ਦਿੱਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮਿ੍ਰਤਪਾਲ ਸਿੰਘ ਪਾਕਿਸਤਾਨ ਵਿੱਚ ਛੁਪੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਭਰਾ ਜਸਵੰਤ ਸਿੰਘ ਰੋਡੇ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਪੁੱਤਰ, ਅਵਤਾਰ ਸਿੰਘ ਖੰਡਾ ਅਤੇ ਪਰਮਜੀਤ ਸਿੰਘ ਪੰਮਾ ਦੇ ਯੂਕੇ ਵਿੱਚ ਸੰਪਰਕ ਵਿੱਚ ਸੀ। ਜਿਸ ਤੋਂ ਬਾਅਦ ਕੇਂਦਰ ਅਤੇ ਸੂਬੇ ਦੀਆਂ ਖੂਫ਼ੀਆ ਏਜੰਸੀਆਂ ਵੀ ਅੰਮਿ੍ਰਤਪਾਲ ਸਿੰਘ ਤੋਂ ਪੰਜਾਬ ’ਚ ਚੱਲ ਰਹੇ ਡਰੱਗ ਰੈਕੇਟ ਬਾਰੇ ਪੁੱਛਗਿੱਛ ਕਰਨਾ ਚਾਹੁੰਦੀਆਂ ਹਨ। ਅੰਮਿ੍ਰਤਪਾਲ ਦੀ ਇਹ ਮਰਸਡੀਜ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ। ਦੋਸ਼ ਸੀ ਕਿ ਨਸ਼ਾ ਤਸਕਰ ਨੇ ਇਹ ਮਰਸਡੀਜ ਦਿੱਤੀ ਸੀ।
ਹਥਿਆਰਾਂ ਦੀ ਤਸਕਰੀ | Amritpal
ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਤੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਕੋਲੋਂ ਬਰਾਮਦ ਕੀਤੇ ਗਏ ਨਾਜਾਇਜ ਹਥਿਆਰਾਂ ਬਾਰੇ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਹ ਹਥਿਆਰ ਪੰਜਾਬ, ਜੰਮੂ-ਕਸਮੀਰ ਜਾਂ ਯੂਪੀ ਰਾਹੀਂ ਮਿਲੇ ਸਨ ਜਾਂ ਪਾਕਿਸਤਾਨ ਤੋਂ ਡਰੋਨ ਰਾਹੀਂ ਅੰਮਿ੍ਰਤਪਾਲ ਸਿੰਘ ਲਈ ਭਾਰਤ ਲਿਆਂਦੇ ਗਏ ਸਨ। ਏਜੰਸੀਆਂ ਇਸ ਸਬੰਧੀ ਅੰਮਿ੍ਰਤਪਾਲ ਸਿੰਘ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਜਲਦੀ ਹੀ ਹੋਰ ਗਿ੍ਰਫਤਾਰੀਆਂ ਹੋਣਗੀਆਂ | Amritpal
ਅੰਮ੍ਰਿਤਪਾਲ ਸਿੰਘ ਦੀ ਗਿ੍ਰਫਤਾਰੀ ਤੋਂ ਬਾਅਦ ਹੁਣ ਕਈ ਪਰਤਾਂ ਖੁੱਲ੍ਹਣਗੀਆਂ। ਕਿਆਸ ਲਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਅਹਿਮ ਗਿ੍ਰਫ਼ਤਾਰੀਆਂ ਹੋ ਸਕਦੀਆਂ ਹਨ। ਇਹ ਗਿ੍ਰਫਤਾਰੀਆਂ ਉਨ੍ਹਾਂ ਦੀਆਂ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਅੰਮਿ੍ਰਤਪਾਲ ਸਿੰਘ ਨੇ ਪਨਾਹ ਦਿੱਤੀ ਸੀ। ਇੰਨਾ ਹੀ ਨਹੀਂ ਕੁਝ ਅਜਿਹੇ ਨਾਂਅ ਵੀ ਸਾਹਮਣੇ ਆ ਸਕਦੇ ਹਨ, ਜਿਨ੍ਹਾਂ ਨੇ ਪੰਜਾਬ ’ਚ ਦਹਿਸ਼ਤ ਫੈਲਾਉਣ ’ਚ ਅੰਮਿ੍ਰਤਪਾਲ ਸਿੰਘ ਦੀ ਮੱਦਦ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗਿ੍ਰਫਤਾਰ ਕੀਤਾ ਹੈ। ਅੰਮਿ੍ਰਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗਿ੍ਰਫ਼ਤਾਰ ਕੀਤਾ ਗਿਆ। ਗਿ੍ਰਫ਼ਤਾਰੀ ਤੋਂ ਪਹਿਲਾਂ ਅੰਮਿ੍ਰਤਪਾਲ ਗੁਰਦੁਆਰੇ ਵਿੱਚ ਪ੍ਰਵਚਨ ਦੇ ਰਿਹਾ ਸੀ। ਉਹ ਇੱਥੇ ਆਪਣੇ ਸਮਰਥਕਾਂ ਦੀ ਭੀੜ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ। ਅੰਮਿ੍ਰਤਪਾਲ ਖਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।