ਪੰਜਾਬ ਸਰਕਾਰ ਨੇ ਲੜਕੀਆਂ ਲਈ ਕਰ ਦਿੱਤਾ ਨਵਾਂ ਐਲਾਨ, ਜਲਦੀ ਹੋਵੇਗੀ ਸ਼ੁਰੂਆਤ

Punjab Governement

ਪਟਿਆਲਾ, (ਖੁਸਵੀਰ ਸਿੰਘ ਤੂਰ)। ਸੂਬਾ ਸਰਕਾਰ (Punjab government) ਜਲਦੀ ਲੜਕੀਆਂ ਲਈ ਇਲੈਕਟਿ੍ਰਕ ਵਾਹਨ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮਿ੍ਰਤਸਰ ਅਤੇ ਹੋਰ ਥਾਵਾਂ ’ਤੇ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਅੱਜ ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥਣਾਂ ਨਾਲ ਸਿੱਧੀ ਗੱਲਬਾਤ ਦੌਰਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵੱਡੇ ਸ਼ਹਿਰਾਂ ’ਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਇਹ ਵੱਡਾ ਕਦਮ ਹੈ।

ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ ’ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ ’ਚ ਅੱਗੇ ਆਉਂਦੀਆਂ ਹਨ ਤਾਂ ਨਿਸ਼ਚਿਤ ਤੌਰ ’ਤੇ ਉਹ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਅਹਿਮ ਭੂਮਿਕਾ ਨਿਭਾਉਣਗੀਆਂ ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।

Punjab government

ਲੜਕੀਆਂ ਵੱਲੋਂ ਹਰ ਖੇਤਰ ’ਚ ਲੜਕਿਆਂ ਨੂੰ ਪਛਾੜਨ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ’ਚ ਗੁਣਾਤਮਕ ਤਬਦੀਲੀ ਆਵੇਗੀ। ਉਨ੍ਹਾਂ ਲੜਕੀਆਂ ਨੂੰ ਹਰ ਖੇਤਰ ’ਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ।

ਸੂਬੇ ’ਚ ਫੈਸਲੇ ਲੈਣ ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੜਕੀਆਂ ਦਾ ਅੱਗੇ ਆਉਣਾ ਜ਼ਰੂਰੀ

ਮਾਪਿਆਂ ਨੂੰ ਨੌਜਵਾਨਾਂ ਦੇ ਵਿਚਾਰਾਂ ਅਤੇ ਉਨ੍ਹਾਂ ਦੀਆਂ ਕਾਢਾਂ ਨੂੰ ਉਤਸ਼ਾਹਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਜੀਵਨ ’ਚ ਨਵੀਆਂ ਉਚਾਈਆਂ ਛੂਹਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਰ ਨਵੀਂ ਕਾਢ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੂਰੀ ਦੁਨੀਆ ਨਵੀਂ ਚੀਜ਼ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਹੀ ਕਾਢਾਂ ਸਾਡੇ ਜੀਵਨ ਦਾ ਜ਼ਰੂਰੀ ਹਿੱਸਾ ਬਣ ਜਾਂਦੀਆਂ ਹਨ ਅਤੇ ਸਮਾਜ ਦੇ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਵੀਆਂ ਪਹਿਲਕਦਮੀਆਂ ਲਈ ਉਤਸਾਹਿਤ ਕਰਨ ਤਾਂ ਜੋ ਉਹ ਜੀਵਨ ’ਚ ਸਫਲਤਾ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਬਹੁਤ ਸਾਰੇ ਸੁਧਾਰਾਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿ ਸਿੱਖਿਆ ਦੇ ਪਾਠਕ੍ਰਮ ਨੂੰ ਇਸ ਢੰਗ ਨਾਲ ਵਿਉਂਤਿਆ ਜਾਵੇ ਕਿ ਇਹ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਈ ਹੋਵੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ’ਤੇ ਮਾਣ ਮਹਿਸੂਸ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਦੇ ਰਹਿਣ ਅਤੇ ਹੋਰ ਸਫਲਤਾ ਲਈ ਸਖਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਦਿ੍ਰਸ਼ਟੀਕੋਣ ਹਰ ਵਿਅਕਤੀ ਦੀ ਸਖਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ’ਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਇਹੀ ਗੁਣ ਸਫ਼ਲਤਾ ਦੀ ਕੁੰਜੀ ਹਨ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਗਰਾਂਟਾਂ ਦੇ ਗੱਫ਼ੇ | Punjab government

ਇਸ ਮੌਕੇ ਮੁੱਖ ਮੰਤਰੀ ਨੇ ਲਾਇਬ੍ਰੇਰੀ ਬਲਾਕ ਲਈ ਇੱਕ ਕਰੋੜ ਰੁਪਏ, ਅਤਿ ਆਧੁਨਿਕ ਆਡੀਟੋਰੀਅਮ-ਕਮ-ਬਹੁਮੰਤਵੀ ਹਾਲ ਅਤੇ ਹੋਰਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕਾ ਨੀਨਾ ਮਿੱਤਲ, ਕੁਲਵੰਤ ਸਿੰਘ ਬਾਜੀਗਰ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਢਾਣਾ ,ਚੇਅਰਮੈਨ ਜਸਵੀਰ ਸਿੰਘ ਕੁੰਦਨੀ ,ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਸਿੰਘ ਪੰਨੂ ਸਮੇਤ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅੰਕ ਪ੍ਰਾਪਤ ਕਰਨਾ ਜਾਂ ਉੱਚ ਪ੍ਰਤੀਸ਼ਤਤਾ ਹਾਸਲ ਕਰਨਾ ਹੀ ਵਿਦਿਆਰਥੀਆਂ ਦਾ ਟੀਚਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਆਪਣੇ ਮਾਤਾ-ਪਿਤਾ ਤੋਂ ਬਾਅਦ ਦੂਜੇ ਮਾਤਾ ਪਿਤਾ ਅਧਿਆਪਕ ਹੁੰਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ