ਜਲੰਧਰ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ (Income Tax Raid in Jalandhar) ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਈਟੀ ਟੀਮ ਨੇ ਘਰ ਦੇ ਅੰਦਰੋਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜਤ ਨਹੀਂ ਹੈ। ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।
ਕੀ ਹੈ ਮਾਮਲਾ | Income Tax Raid in Jalandhar
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕੁਝ ਮਹੀਨੇ ਪਹਿਲਾਂ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਅਹਾਤੇ ’ਤੇ ਛਾਪੇਮਾਰੀ ਕੀਤੀ ਸੀ। ਫਿਰ ਦੋ ਦਿਨਾਂ ਦੀ ਲਗਾਤਾਰ ਕਾਰਵਾਈ ਤੋਂ ਬਾਅਦ ਪਾਦਰੀ ਨੂੰ ਪ੍ਰਸ਼ਨਾਵਲੀ ਦਿੱਤੀ ਗਈ ਅਤੇ ਉਸ ਦਾ ਜਵਾਬ ਮੰਗਿਆ ਗਿਆ। ਪਿਛਲੀ ਛਾਪੇਮਾਰੀ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪਾਦਰੀ ਵਿਦੇਸ਼ ਵਿੱਚ ਨਿਵੇਸ ਕਰ ਰਿਹਾ ਸੀ। ਪਾਦਰੀ ਸਵਿਟਜਰਲੈਂਡ ਵਿੱਚ ਇੱਕ ਚਰਚ ਬਣਾ ਰਿਹਾ ਹੈ। ਭਾਰਤ ਤੋਂ ਉਥੇ ਪੈਸੇ ਭੇਜੇ ਜਾਂਦੇ ਸਨ।