ਸਾਡੇ ਨਾਲ ਸ਼ਾਮਲ

Follow us

14.5 C
Chandigarh
Saturday, January 31, 2026
More
    Home Breaking News ਭਾਜਪਾ ਆਗੂਆਂ ਨ...

    ਭਾਜਪਾ ਆਗੂਆਂ ਨੇ ਜਲੰਧਰ ਜਿਮਨੀ ਚੋਣ ਦੇ ਪ੍ਰਚਾਰ ਲਈ ਕਹੀ ਇਹ ਗੱਲ

    Jalandhar by Election

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਜਨਤਾ ਪਾਰਟੀ ਜਲੰਧਰ ਜਿਮਨੀ ਚੋਣ (Jalandhar by Election) ਵਿੱਚ ਜਿੱਤ ਦਾ ਪਰਚਮ ਲਹਿਰਾਏਗੀ ਅਤੇ ਪੰਜਾਬ ਵਿੱਚ ਆਪਣੀ ਜਿੱਤ ਦਾ ਆਗਾਜ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਸੰਗਰੂਰ 2 ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਨੇ ਕੀਤਾ। ਰਿਸ਼ੀ ਪਾਲ ਖੇਰਾ ਨੇ ਕਿਹਾ ਕਿ ਭਾਜਪਾ ਜ਼ਿਲ੍ਹਾ ਸੰਗਰੂਰ 2 ਵੱਲੋਂ ਜਲੰਧਰ ਜਿਮਨੀ ਚੋਣ ਵਿੱਚ ਜਲੰਧਰ ਛਾਵਣੀ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਵਰਕਰਾਂ ਵਿੱਚ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

    ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਦੇਸ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲੈ ਕੇ ਜਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਵੀ ਉਨ੍ਹਾ ਦਾ ਸਤਿਕਾਰ ਕਰਦੇ ਹੋਏ ਜਿੱਤ ਦਾ ਝੰਡਾ ਉਨ੍ਹਾਂ ਦੀ ਝੋਲੀ ਵਿੱਚ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੋਟਿੰਗ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੀ ਹੈ।

    ਜ਼ਿਲ੍ਹਾ ਵਾਈਸ ਪ੍ਰਧਾਨ ਸੈਲੀ ਬਾਂਸਲ ਅਤੇ ਜਿਲਾ ਜਨਰਲ ਸਕੱਤਰ ਅਸਵਨੀ ਸਿੰਗਲਾ ਨੇ ਕਿਹਾ ਕਿ ਭਾਜਪਾ ਦਾ ਹਰੇਕ ਵਰਕਰ ਜਾਲੰਧਰ ਜਿਮਨੀ ਚੋਣ ਲਈ ਪੂਰੀ ਮਿਹਨਤ ਕਰ ਰਿਹਾ ਹੈ ਅਤੇ ਜਨਤਾ ਵਿੱਚ ਵੀ ਪੂਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਜਿੱਤਣ ਨਾਲ ਭਾਜਪਾ ਪੰਜਾਬ ਵਿੱਚ ਵੀ ਜਿੱਤਣ ਦਾ ਸਿਲਸਿਲਾ ਸ਼ੁਰੂ ਕਰੇਗੀ ਅਤੇ 2024 ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਵੋਟਰਾਂ ਵੱਲੋਂ ਮਿਲ ਰਹੇ ਜਨ ਸਮਰਥਨ ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰੀਏ ਤਾਂਕਿ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਸਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here