ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੱਜ ਚੰਡੀਗੜ੍ਹ ਸੋ੍ਰਮਣੀ ਅਕਾਲੀ ਦਲ ਦੇ ਹੈੱਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਵਿਖੇ ਰੱਖਿਆ ਗਿਆ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਡੀਆਂ-ਵੱਡੀਆਂ ਸਿਆਸੀ ਹਸਤੀਆਂ ਸ਼ਰਧਾਂਜਲੀ ਦੇਣ ਪਹੁੰਚੀਆਂ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 27 ਅਪਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।
ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਤੋਂ ਨਿੱਕਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਪਹੁੰਚਣਗੇ। ਨਾਲ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਸਵੇਰੇ 11:30 ਵਜੇ ਪਿੰਡ ਬਾਦਲ ਪੁੱਜ ਜਾਣਗੇ ਅਤੇ ਅੰਤਿਮ ਸਸਕਾਰ ਤੱਕ ਉੱਥੇ ਹੀ ਮੌਜ਼ੂਦ ਰਹਿਣਗੇ।
ਇਹ ਵੀ ਪੜ੍ਹੋ: ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪੀਐੱਮ ਨਰਿੰਦਰ ਮੋਦੀ
ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਦੁਪਹਿਰ 1:00 ਵਜੇ ਕੀਤਾ ਜਾਵੇਗਾ।