ਸੰਗਰੂਰ (ਗੁਰਪ੍ਰੀਤ ਸਿੰਘ)। ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ (Boxer Kaur Singh) ਦੇ ਅਕਾਲ ਚਲਾਣੇ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਕੌਰ ਸਿੰਘ ਨੇ 1982 ਦੀਆਂ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਪਦਮ ਸ੍ਰੀ ਤੇ ਅਰਜੁਨਾ ਐਵਾਰਡ ਨਾਲ ਸਨਮਾਨਤ ਇਸ ਮਾਣਮੱਤੇ ਮੁੱਕੇਬਾਜ਼ ਦੀ ਜੀਵਨੀ ਸਕੂਲੀ ਸਿਲੇਬਸ ਦਾ ਹਿੱਸਾ ਬਣਾਈ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਇਸ ਮਹਾਨ ਮੁੱਕੇਬਾਜ਼ (Boxer Kaur Singh) ਨੂੰ ਸਿਜਦਾ ਕਰਦਾ ਹਾਂ। ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਕੌਰ ਸਿੰਘ ਸੰਗਰੂਰ ਜ਼ਿਲ੍ਹੇ ਦੇ ਖਨਾਲ ਕਲਾਂ ਦੇ ਵਸਨੀਕ ਸਨ। ਉਹਨਾਂ ਨੇ ਦੁਨੀਆ ਦੇ ਅਵਲ ਦਰਜੇ ਦੇ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਮੁੱਕੇਬਾਜ਼ੀ ਮੁਕਾਬਲਾ ਕੀਤਾ ਸੀ।