ਦਵਾਈ ਲੈਣ ਕੇ ਵਾਪਸ ਪਰਤ ਰਿਹਾ ਸਕੂਲ ਅਧਿਆਪਕ ਹਲਾਕ
ਮਨੋਜ ਗੋਇਲ, ਘੱਗਾ/ ਬਾਦਸ਼ਾਹਪੁਰ। ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਤਿੰਨ ਕਾਰਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ਹੋ ਗਈ ਜਦੋਂਕਿ ਇਕ ਬੱਚੇ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਮਾਣਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਇਕ ਦੀ ਹਾਲਤ ਗੰਭੀਰ ਨੂੰ ਦੇਖਦਿਆਂ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਦਾ ਪਤਾ ਲੱਗਦੇ ਹੀ ਪੁਲਿਸ ਚੌਕੀ ਮਵੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Road Accident )
ਜਾਣਕਾਰੀ ਅਨੁਸਾਰ ਅਲਟੋ ਕਾਰ ਵਿੱਚ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦਾ ਬੱਚਾ ਪਟਿਆਲਾ ਤੋਂ ਪੁਲਿਸ ਥਾਣਾ ਖਨੌਰੀ ਅਧੀਨ ਪੈਂਦੇ ਗੁਲਾੜੀ ਵੱਲ ਆ ਰਹੇ ਸਨ ਕਿ ਪਿੱਛੇ ਤੋਂ ਆ ਰਹੇ ਦੋ ਵਾਹਨਾਂ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਅਧਿਆਪਕ ਸੁਰਿੰਦਰ ਸਿੰਘ ਦੀ ਮੌਤ ਹੋ ਗਈ। ਉਸ ਦੀ ਪਤਨੀ ਅਤੇ ਬੱਚੇ ਜ਼ਖਮੀ ਹੋ ਗਏ ਹਨ। ਕਾਰ ਵਿੱਚ ਦੋ ਨੌਜਵਾਨ ਸਵਾਰ ਸਨ ਜੋ ਕਿ ਨਰਵਾਣਾ ਤੋਂ ਚੰਡੀਗੜ੍ਹ ਜਾ ਰਹੇ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਗੀਰਾਂ ਦੀ ਮੱਦਦ ਨਾਲ ਜ਼ਖਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। (Road Accident )
ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਲਈ ਰੈਫਰ ਕਰ ਦਿੱਤਾ। ਆਲਟੋ ਕਾਰ ‘ਚ ਸਵਾਰ 8 ਸਾਲ ਦਾ ਜਸਪ੍ਰੀਤ ਸਿੰਘ ਪਿੰਡ ਗੁਲਾੜੀ ਦਾ ਰਹਿਣ ਵਾਲਾ ਸੀ। ਹਾਦਸੇ ਵਿੱਚ ਜ਼ਖ਼ਮੀ ਨੌਜਵਾਨ ਨੌਜਵਾਨ ਬੰਟੀ ਪਾਤੜਾਂ ਦਾ ਰਹਿਣ ਵਾਲਾ ਸੀ, ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਸਕੂਲ ਅਧਿਆਪਕ ਸੁਰਿੰਦਰ ਸਿੰਘ ਪਟਿਆਲਾ ਤੋਂ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਗੁਲਾੜੀ ਪਰਤ ਰਿਹਾ ਸੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।