ਇਕਜੁੱਟਤਾ ਨਾਲ ਨਸ਼ਿਆਂ ਦੇ ਖਿਲਾਫ ਲੜਨਾ ਪਵੇਗਾ- ਐੱਮਸੀ ਰਾਜੇਸ਼ ਕੁਮਾਰ
(ਅਜਯ ਕਮਲ) ਰਾਜਪੁਰਾ। ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸਾਰੀਆਂ ਦਾ ਸਹਿਯੋਗ ਲਾਜਮੀ ਹੈ, ਅਤੇ ਇਸ ਨਸ਼ੇ ਰੂਪੀ ਬੀਮਾਰੀ ਨੂੰ ਮਿਟਾਉਣ ਲਈ ਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਦੇ ਲਈ ਆਪਾਂ ਸਾਰਿਆਂ ਨੂੰ ਇਕਜੁੱਟਤਾ ਨਾਲ ਇਕੱਠੇ ਹੋਕੇ ਅੱਗੇ ਆਉਣਾ ਪਵੇਗਾ, ਤੇ ਇਸਦੇ ਵਿਰੁੱਧ ਲੜਨਾ ਪਵੇਗਾ। ( Signature Campaign Against Addiction) ਇਹ ਵਿਚਾਰ ਐਮਸੀ ਅਤੇ ਕੋਆਡੀਨੇਟਰ ਟੂ ਐੱਮਐਲਏ ਰਾਜੇਸ਼ ਕੁਮਾਰ ਨੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ ਇੱਕ ਯੁੱਧ ਅਭਿਆਨ ਤਹਿਤ ਦਸਤਖਤ ਮੁਹਿੰਮ ਦੌਰਾਨ ਕਹੇ। ਉਨ੍ਹਾ ਨੇ ਅੱਗੇ ਦੱਸਿਆ ਕਿ ਆਪਾਂ ਨੂੰ ਨਸ਼ਿਆਂ ਦੇ ਖਿਲਾਫ ਇਸ ਜਾਗਰੂਕਤਾ ਮੁਹਿੰਮ ਨੂੰ ਹਰੇਕ ਘਰ ਦੀ ਦਹਿਲੀਜ਼ ਤੱਕ ਲੈਕੇ ਜਾਣਾ ਹੈ ਤੇ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਦੇ ਬਾਰੇ ਸਭ ਨੂੰ ਜਾਣਕਾਰੀ ਦੇਣੀ ਹੈ, ਤੇ ਸਮਾਜ ਨੂੰ ਨਸ਼ਾ ਮੁਕਤ ਕਰਵਾਉਣ ਲਈ ਸਭ ਨੂੰ ਅਪੀਲ ਕਰਨੀ ਹੈ।
ਇਹ ਵੀ ਪੜ੍ਹੋ : ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ’ਚ ਸੋਨ ਤਮਗ਼ਾ ਜਿੱਤਿਆ
ਰਾਜੇਸ਼ ਕੁਮਾਰ ਨੇ ਅੱਗੇ ਕਿਹਾ ਕਿ ਹਰੇਕ ਪ੍ਰਕਾਰ ਦਾ ਨਸ਼ਾ ਵਿਅਕਤੀ ਨੂੰ ਅੰਦਰ ਹੀ ਅੰਦਰ ਖੋਖਲਾ ਕਰ ਦਿੰਦਾ ਹੈ ਅਤੇ ਆਪਾਂ ਸਾਰੇ ਨਸ਼ਿਆਂ ਤੋਂ ਬਚਾਅ ਕਰੀਏ। ( Signature Campaign Against Addiction) ਇਸ ਤੋ ਹੋਣ ਵਾਲੇ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਨੁਕਸਾਨ ਬਾਰੇ ਆਪਣੇ ਪਰਿਵਾਰਾਂ ਤੇ ਨੇੜਲਿਆਂ ਨੂੰ ਜਾਣੂ ਕਰਵਾਈਏ। ਇਸ ਦਸਤਖਤ ਅਭਿਆਨ ਵਿੱਚ ਸਭ ਨੇ ਵੱਧ ਚੜ ਕੇ ਭਾਗ ਲਿਆ ਤੇ ਇਸ ਮੌਕੇ ਹੈਡ ਗ੍ਰੰਥੀ ਭਾਈ ਜਸਬੀਰ ਸਿੰਘ, ਬਾਬਾ ਲੱਖਵਿੰਦਰ, ਮਾਸਟਰ ਯੋਗੇਸ਼, ਮਾਸਟਰ ਬਲਜੀਤ ਸਿੰਘ ਨੇ ਰਾਜੇਸ਼ ਕੁਮਾਰ ਦੁਆਰਾ ਸ਼ੁਰੂ ਕੀਤੀ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ ਦੀ ਸ਼ਾਲਾਘਾ ਕੀਤੀ। ਇਸ ਮੌਕੇ ਅਵਤਾਰ ਸਿੰਘ, ਬਾਬਾ ਰਾਮ ਸਿੰਘ, ਅਨਮੋਲ, ਰਾਜਕੁਮਾਰ, ਕਰਮਚੰਦ, ਮੁਨੀਸ਼ , ਬਿ੍ਰਜਲਾਲ ,ਅਮਰੀਕ ਸਿੰਘ, ਗੁਰਮੁੱਖ ਸਿੰਘ, ਅਵਤਾਰ ਸਰਮਾ, ਅਭਿਨਵ, ਜਸਬੀਰ ਸਿੰਘ, ਅਮਰਿੰਦਰ ਸਿੰਘ, ਸੰਜੀਵ ਕੁਮਾਰ, ਰਮੇਸ਼ ਕੁਮਾਰ, ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਕੀ ਹੈ ਡੈਪਥ ਮੁਹਿੰਮ (Depth Campaign)
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਨਸ਼ੇ ਰੂਪੀ ਦੈਂਤ ਤੋਂ ਦੇਸ਼ ਨੂੰ ਬਚਾਉਣ ਲਈ ਧਿਆਨ, ਯੋਗਾ ਤੇ ਸਿਹਤ ਨਾਲ ਸਰਵ ਭਾਰਤੀ ਨਸ਼ਾ ਮੁਕਤੀ ਮੁਹਿੰਮ (ਡੈਪਥ ਮੁਹਿੰਮ) (Depth Campaign) ਦੀ ਸ਼ੁਰੂਆਤ ਕੀਤੀ । ਡੈਪਥ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਿੰਡਾਂ, ਸ਼ਹਿਰਾਂ ’ਚ ਨਸ਼ੇ ਦੀ ਗ੍ਰਿਫਤ ’ਚ ਫਸੇ ਨੌਜਵਾਨਾਂ ਨੂੰ ਇਸ ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਜੀਵਨ ਨੂੰ ਸੁਧਾਰੇਗੀ ਨਾਲ ਹੀ ਅਜਿਹੇ ਨੌਜਵਾਨਾਂ ਦਾ ਇਲਾਜ ਵੀ ਕੀਤਾ ਜਾਵੇਗਾ।
ਇਸ ਦੇ ਤਹਿਤ ਨੌਜਵਾਨਾਂ ਨੂੰ ਰਾਮ-ਨਾਮ, ਪ੍ਰਭੂ ਦੀ ਭਗਤੀ ਨਾਲ ਜੋੜਿਆ ਜਾਵੇਗਾ, ਤਾਂ ਕਿ ‘ਧਿਆਨ’ ਨਾਲ ਉਸ ਦਾ ਆਤਮਬਲ ਮਜਬੂਤ ਹੋਵੇ ਅਤੇ ਉਹ ਨਸ਼ਿਆਂ ਦੇ ਜਾਲ ਚੋਂ ਨਿਕਲ ਸਕੇ। ਨਾਲ ਹੀ ਯੋਗਾ ਅਭਿਆਸ ਰਾਹੀਂ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਪੰਚਾਂ, ਸਰਪੰਚਾਂ, ਕੌਂਸਲਰ, ਚੇਅਰਮੈਨ, ਵਿਧਾਇਕਾਂ ਸਮੇਤ ਪਤਵੰਤੇ ਸੱਜਣਾਂ ਨੂੰ ਸੱਦਾ ਦੇ ਰਹੇ ਹਨ ਕਿ ਉਹ ਨਸ਼ੇ ਰੂਪੀ ਦੈਂਤ ਤੋਂ ਦੇਸ਼ ਦੇ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਆਉਣ, ਤਾਂ ਕਿ ਨੌਜਵਾਨ ਪੀੜ੍ਹੀ ਇਸ ’ਚੋਂ ਬਾਹਰ ਨਿਕਲ ਕੇ ਖੁਸ਼ਹਾਲ ਜੀਵਨ ਗੁਜ਼ਾਰ ਸਕੇ।
ਪੰਜਾਬ ’ਚ ਨਸ਼ੇ ਦੀ ਨਹੀਂ ਪਵਿੱਤਰ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਹੈ
ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਤੇ ਸਮਾਜ ਨੁੁਮਾਇੰਦਿਆਂ ਨੂੰ ਨਸ਼ੇ ਖਿਲਾਫ ਜ਼ੋਰਦਾਰ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਆਪ ਜੀ ਨੇ ਫ਼ਰਮਾਇਆ ਕਿ ਪੰਜਾਬ ਦੀ ਧਰਤੀ ਪੰਜ ਦਰਿਆਵਾਂ ਦੀ ਧਰਤੀ ਹੈ ਜਿੱਥੇ ਗੁਰੂ ਸਾਹਿਬਾਨਾਂ ਦੀ ਪਵਿੱਤਰ ਗੁਰਬਾਣੀ ਦੀ ਰਚਨਾ ਕੀਤੀ। ਇਸ ਧਰਤੀ ਤੋਂ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਸੀ। ਇੱਥੇ ਪਰਮਾਤਮਾ ਦਾ ਨੂਰ ਵਰਸਣਾ ਚਾਹੀਦਾ ਸੀ ਪਰ ਇੱਥੇ ਚਿੱਟਾ (ਡਰੱਗ, ਨਸ਼ਾ) ਵਰਸ ਰਿਹਾ ਹੈ। ਸਾਧ-ਸੰਗਤ ਤੇ ਪੰਚਾਇਤਾਂ ਦੇ ਨੁਮਾਇੰਦੇ ਰਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਕਰਨ ਲਈ ਅੱਗੇ ਆਓ ਤਾਂ ਕਿ ਸਮਾਜ ਧਰਮਾਂ ਦੀ ਪਵਿੱਤਰ ਸਿੱਖਿਆ ਨਾਲ ਮਹਿਕ ਉੱਠੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ