(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ‘ਚ ਪੁਲਿਸ ਨੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦੇ ਦੋਸ਼ ‘ਚ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦਾ ਸਬੰਧ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਗੈਂਗਸਟਰ ਸੱਤਾ ਨਾਲ ਹਨ। ਪੁਲਿਸ ਨੇ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਸੁਰਾਖ ਲਾਉਣਾ ਦਾ ਪਤਾ ਲਾਵੇਗੀ। (Terrorist Lakhbir Landa)
ਇਹ ਵੀ ਪੜ੍ਹੋ : ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਦਾ ਮਾਮਲਾ ਸੁਲਝਾਇਆ, ਪੰਜ ਮੁਲਜ਼ਮ ਗ੍ਰਿਫਤਾਰ
ਫੜੇ ਗਏ ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ ਵਾਸੀ ਪਿੰਡ ਕੁਲੋਵਾਲੀ, ਥਾਣਾ ਲੋਪੋਕੇ ਅਤੇ ਜੋਗਿੰਦਰ ਸਿੰਘ ਵਾਸੀ ਨਰਾਇਣਗੜ੍ਹ ਛੇਹਰਟਾ ਵਜੋਂ ਹੋਈ ਹੈ। ਮੁਲਜ਼ਮਾਂ ਨੇ 22 ਮਾਰਚ ਨੂੰ ਪੁਰਤਗਾਲ ਦੇ ਰਹਿਣ ਵਾਲੇ ਰਵੀਸ਼ੇਰ ਸਿੰਘ ਦੇ ਕਹਿਣ ’ਤੇ ਨਰਾਇਣਗੜ੍ਹ ਵਾਸੀ ਹਰਮਿੰਦਰ ਸਿੰਘ ਦੇ ਘਰ ’ਤੇ ਹਮਲਾ ਕੀਤਾ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 1.02 ਲੱਖ ਰੁਪਏ, 5 ਮੋਬਾਈਲ ਅਤੇ ਇੱਕ ਐਕਟਿਵਾ ਵੀ ਬਰਾਮਦ ਕੀਤੀ ਹੈ। ਜਲਦੀ ਹੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਵੱਲੋਂ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ