(ਵਿੱਕੀ ਕੁਮਾਰ) ਮੋਗਾ । ਮਾਤਾ ਸੁਰਜੀਤ ਕੌਰ ਇੰਸਾਂ ਨੇ ਵੀ ਬਲਾਕ ਮੋਗਾ ਦੇ ਮਹਾਨ ਸਰੀਰਦਾਨੀਆਂ (Body Donation) ਵਿੱਚ ਆਪਣਾ ਨਾਂਅ ਦਰਜ ਕਰਵਾ ਲਿਆ ਹੈ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 157 ਕਾਰਜਾਂ ਤਹਿਤ ਡੇਰਾ ਸ਼ਰਧਾਲੂ ਮਾਨਵਤਾ ਹਿੱਤ ਸੇਵਾ ਕਾਰਜਾਂ ਨੂੰ ਵਧ-ਚੜ੍ਹ ਕੇ ਅੰਜਾਮ ਦੇ ਰਹੇ ਹਨ, ਉਸੇ ਦੀ ਹੀ ਲੜੀ ਤਹਿਤ ਪ੍ਰੇਮ ਨਗਰ ਮੋਗਾ ਵਾਸੀ ਮਾਤਾ ਮਨਜੀਤ ਕੌਰ ਇੰਸਾਂ ਦੀ ਮਿ੍ਰਤਕ ਦੇਹ ਉਹਨਾਂ ਦੇ ਪਰਿਵਾਰ ਨੇ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ।
ਇਹ ਵੀ ਪੜ੍ਹੋ : ਨੇਕ ਉਪਰਾਲਾ : ਹੁਣ ਆਲੀਸ਼ਾਨ ਮਹਿਲਾਂ ਵਿੱਚ ਰਹਿਣਗੇ ਪੰਛੀ
ਜਾਣਕਾਰੀ ਮੁਤਾਬਕ ਮਾਤਾ ਸੁਰਜੀਤ ਕੌਰ ਇੰਸਾਂ ਦੀ ਸੋਮਵਾਰ ਤੜਕਸਾਰ ਅਚਾਨਕ ਮੌਤ ਹੋ ਗਈ ਸੀ, ਜਿਸ ਪਿੱਛੋਂ ਉਹਨਾਂ ਦੇ ਪੁੱਤਰ ਨਿਰਮਲ ਸਿੰਘ ਇੰਸਾਂ ਅਤੇ ਪਾਲ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ’ਤੇ ਚੱਲਦਿਆਂ ਕਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸਾਧ-ਸੰਗਤ ਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਵੀਨਾ ਵਤੀ ਆਯੂਰਵੈਦਿਕ ਕਾਲਜ ਐਂਡ ਹੋਸਪਿਟਲ ਜ਼ਿਲ੍ਹਾ ਭੋਪਾਲ ਮੱਧ ਪ੍ਰਦੇਸ਼ ਨੂੰ ਦਾਨ ਕੀਤੀ ਗਈ ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ ਸਿਵਲ ਹਸਪਤਾਲ ਤੋਂ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਕਾਰਜ ਮਾਨਵਤਾ ਭਲਾਈ ਲਈ ਬਹੁਤ ਵੱਡਾ ਯੋਗਦਾਨ ਹੈ, ਜਿਸ ਨਾਲ ਸਾਡੇ ਜੋ ਬੱਚੇ ਮੈਡੀਕਲ ਲਾਈਨ ਵਿੱਚ ਹਨ ਉਹਨਾਂ ਨੂੰ ਰਿਸਰਚ ਕਰਨ ਲਈ ਕੋਈ ਮੁਸ਼ਕਲ ਨਹੀਂ ਆਵੇਗੀ ਕਿਉਂ ਕਿ ਮੈਡੀਕਲ ਖੋਜਾਂ ਲਈ ਮ੍ਰਿਤਕ ਸਰੀਰਦਾਨ ਕਰਨਾ ਬਹੁੱਤ ਵੱਡੀ ਮਾਨਵਤਾ ਦੀ ਸੇਵਾ ਹੈ। (Body Donation)
ਧੀਆਂ ਤੇ ਨੂੰਹਾਂ ਨੇ ਦਿੱਤਾ ਅਰਥੀ ਨੂੰ ਮੋਢ਼ਾ
ਉਨ੍ਹਾਂ ਕਿਹਾ ਕਿ ਅੱਜ ਸਰੀਰਦਾਨੀ ਮਾਤਾ ਸੁਰਜੀਤ ਕੌਰ ਇੰਸਾਂ ਦੇ ਪਰਿਵਾਰ ਨੇ ਰੂੜੀਵਾਦੀ ਸੋਚ ਤੋਂ ਉਪਰ ਉਠਕੇ ਇਹ ਸੇਵਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਥਾਵਾਂ ਤਾਂ ਹੋਰ ਵੀ ਸੇਵਾ ਕਾਰਜ ਕਰਦੀਆਂ ਹਨ ਪਰ ਡੇਰਾ ਸੱਚਾ ਸੌਦਾ ਦੇ ਸੇਵਾ ਕਾਰਜਾਂ ਦੀ ਗਤੀ ਬਹੁਤ ਤੇਜ਼ ਹੈ। ਮਾਤਾ ਸੁਰਜੀਤ ਕੌਰ ਇੰਸਾਂ ਦੀ ਅਰਥੀ ਨੂੰ ਉਹਨਾਂ ਦੀਆਂ ਧੀਆਂ ਤੇ ਨੂੰਹਾਂ ਨੇ ਮੋਢਾ ਦਿੱਤਾ, ਜਿਸਦੀ ਸਾਰਾ ਇਲਾਕਾ ਸ਼ਲਾਘਾ ਕਰ ਰਿਹਾ ਹੈ।ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਰਵਾਨਾ ਕੀਤਾ। ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੇ ਸਾਧ-ਸੰਗਤ ਨੇ ਐਂਬੂਲੈਂਸ ’ਤੇ ਫੁੱਲਾਂ ਦੀ ਵਰਖਾ ਕੀਤੀ ਤੇ ਪਵਿੱਤਰ ਨਾਅਰਾ ਲਾਇਆ। ਇਸ ਮੌਕੇ ਰਾਮ ਲਾਲ 85 ਮੈਂਬਰ, ਕਵਿਤਾ ਇੰਸਾਂ 85 ਮੈਂਬਰ, ਸੁਖਜਿੰਦਰ ਕੌਰ 85 ਮੈਂਬਰ, ਪ੍ਰੇਮੀ ਸੇਵਕ ਗੁਰਬਚਨ ਸਿੰਘ ਇੰਸਾਂ, ਪਰਮਜੀਤ ਸਿੰਘ , ਕੁਲਵਿੰਦਰ ਸਿੰਘ , ਅਸ਼ੋਕ ਕੁਮਾਰ , ਪ੍ਰੇਮ ਇੰਸਾਂ , ਭਗਵਾਨ ਦਾਸ ਤੋਂ ਇਲਾਵਾ ਸੇਵਾਦਾਰ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ