ਮੋਹਾਲੀ। ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਸੱਤ ਗਿ੍ਰਫਤਾਰੀਆਂ ਵੀ ਕੀਤੀਆਂ ਗਈਆਂ ਹਨ। ਦਰਅਸਲ, ਸਾਲ 2016 ਤੋਂ 2020 ਦੌਰਾਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਜਾਅਲੀ ਦਸਤਾਵੇਜਾਂ ਦੇ ਆਧਾਰ ’ਤੇ ਜ਼ਮੀਨ ਐਕੁਆਇਰ ਕਰਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਸੀ।
ਵਿਜੀਲੈਂਸ ਬਿਊਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਦੇ ਮੁੱਖ ਮੁਲਜ਼ਮਾਂ ਵਿੱਚ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲ੍ਹਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸਮਨ ਜਿੰਦਲ ਪਤਨੀ ਮੁਕੇਸ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸਾਲ ਭੰਡਾਰੀ ਵਾਸੀ ਸੈਕਟਰ 40-ਡੀ ਚੰਡੀਗੜ੍ਹ, ਸੁਖਦੇਵ। ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਸਰਕਲ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਹੈ।
ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ | GMADA
ਇਸ ਮਾਮਲੇ ਵਿੱਚ ਹੋਰਾਂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਜਿਸ ਵਿੱਚ ਬਾਗਬਾਨੀ ਵਿਭਾਗ ਦੇ ਮੁਲਾਜਮਾਂ ਜਸਪ੍ਰੀਤ ਸਿੰਘ, ਵੈਸਾਲੀ, ਦਿਨੇਸ਼ ਕੁਮਾਰ, ਰਸਮੀ ਅਰੋੜਾ, ਅਨਿਲ ਅਰੋੜਾ, ਵਿਸਾਲ ਭੰਡਾਰੀ ਆਦਿ ਦੇ ਨਾਂਅ ਸ਼ਾਮਲ ਹਨ। ਜਿਸ ਕਾਰਨ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।