ਮਿਸ਼ਨ ਆਬਾਦ ਤਹਿਤ ਸਰਹੱਦੀ ਪਿੰਡਾਂ ਲਈ ਸਰਕਾਰ ਨੇ ਚੁੱਕੇ ਅਹਿਮ ਕਦਮ

Government

ਫਾਜਿ਼ਲਕਾ (ਰਜਨੀਸ਼ ਰਵੀ)। ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ (Government) ਵੱਲੋਂ 4 ਮਈ ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 4 ਮਈ ਨੂੰ ਫਾਜ਼ਿਲਕਾ ਦੇ ਪਿੰਡ ਖਾਨਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਹ ਕੈਂਪ ਲਗਾਇਆ ਜਾਵੇਗਾ ।

ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ।

ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ, ਪਸ਼ੂ ਪਾਲਣ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ