ਬਰਨਾਵਾ ’ਚ ਮਈ ਮਹੀਨੇ ਦਾ ਪਵਿੱਤਰ ਭੰਡਾਰਾ 7 ਮਈ ਨੂੰ, ਤਿਆਰੀਆਂ ਸ਼ੁਰੂ | Dera Sacha Sauda
ਬਰਨਾਵਾ (ਸੱਚ ਕਹੂੰ ਨਿਊਜ਼/ਰਕਮ ਸਿੰਘ)। ਡੇਰਾ ਸੱਚਾ ਸੌਦਾ (Dera Sacha Sauda) ਦੀ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ 7 ਮਈ ਦਿਨ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ’ਚ ਵਿਸ਼ਾਲ ਨਾਮ ਚਰਚਾ ਕਰਕੇ ਮਈ ਮਹੀਨੇ ਦਾ ਪਵਿੱਤਰ ਭੰਡਾਰਾ ਮਨਾਏਗੀ। ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1:00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸੇਵਾਦਾਰਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਟ੍ਰੈਫ਼ਿਕ, ਪਾਣੀ, ਲੰਗਰ, ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰ ਦਰਬਾਰ ’ਚ ਪਹੁੰਚਣਾ ਸ਼ੁਰੂ ਹੋ ਗਏ ਹਨ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Dera Sacha Sauda
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ (Dera Sacha Sauda) ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ਦੇ ਮੌਕੇ ’ਤੇ 29 ਅਪਰੈਲ ਨੂੰ 2023 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15ਵੀਂ ਰੂਹਾਨੀ ਚਿੱਠੀ ’ਚ ਮਹੀਨੇ ਮਹੀਨੇ ’ਚ ਪਵਿੱਤਰ ਭੰਡਾਰੇ ਬਾਰੇ ਬਚਨ ਫਰਮਾਏ ਸਨ। ਚਿੱਠੀ ਦੇ ਜ਼ਰੀਏ ਪੂਜਨੀਕ ਗੁਰੂ ਜੀ ਨੇ ਫਰਮਾਇਆ ਸੀ ਕਿ ਸੰਨ 1948 ਦੇ ਮਈ ਮਹੀਨੇ ’ਚ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪਹਿਲਾ ਰੂਹਾਨੀ ਸਤਿਸੰਗ ਫਰਮਾਇਆ ਸੀ। ਇਸ ਲਈ ਮਈ ਮਹੀਨੇ ’ਚ ਵੀ ਸਾਧ-ਸੰਗਤ ‘ਸਤਿਸੰਗ ਭੰਡਾਰਾ’ ਮਨਾਇਆ ਕਰੇਗੀ।