ਮੁਕਾਬਲਾ ਜਾਰੀ
ਰਾਜੌਰੀ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਸੁਰੱਖਿਆ ਬਲਾਂ ਨੇ ਵੀਰਵਾਰ ਸਵੇਰੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ‘ਚ ਭਰਤੀ ਹੋਏ ਦੋ ਅੱਤਵਾਦੀਆਂ ਨੂੰ ਇਕ ਮੁਕਾਬਲੇ ‘ਚ ਮਾਰ ਦਿੱਤਾ। (Rajouri Encounter )ਕਸ਼ਮੀਰ ਵਿੱਚ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਇਹ ਦੂਜਾ ਮੁਕਾਬਲਾ ਹੈ।
ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸ਼ੁੱਕਰਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਸਵੇਰੇ ਦੋ ਜਵਾਨਾਂ ਸ਼ਹੀਦ ਹੋਏ ਸਨ ਅਤੇ ਜ਼ਖਮੀ ਹੋਏ ਤਿੰਨ ਹੋਰ ਜਵਾਨਾਂ ਦੀ ਵੀ ਮੌਤ ਹੋ ਗਈ ਹੈ। ਮੁਕਾਬਲੇ ’ਚ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਮੁਕਾਬਲਾ ਹਾਲੇ ਵੀ ਜਾਰੀ ਹੈ। ਮੁਕਾਬਲਾ ਸਵੇਰੇ 7:30 ਵਜੇ ਸ਼ੁਰੂ ਹੋਇਆ।
ਇਹ ਵੀ ਪੜ੍ਹੋ : ਫਰੀਦਕੋਟ ’ਚ ਮਹਿਲਾ ਸਬ-ਇੰਸਪੈਕਟਰ ਦੇ ਵੱਜੀ ਗੋਲੀ, ਹਾਲਤ ਗੰਭੀਰ
ਸੂਤਰਾਂ ਨੇ ਦੱਸਿਆ ਕਿ ਫੌਜ ਨੇ ਇਸ ਇਲਾਕੇ ‘ਚ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਹ ਉਹੀ ਅੱਤਵਾਦੀ ਹਨ ਜੋ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲੇ ‘ਚ ਸ਼ਾਮਲ ਸਨ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਧਮਾਕਾ ਕਰ ਦਿੱਤਾ, ਜਿਸ ‘ਚ ਫੌਜ ਦੇ ਜਵਾਨ ਸ਼ਹੀਦ ਹੋ ਗਏ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਏਡੀਜੀਪੀ ਜੰਮੂ ਮੁਕੇਸ਼ ਸਿੰਘ ਵੀ ਰਾਜੌਰੀ ਪਹੁੰਚ ਗਏ ਹਨ ਜਿੱਥੇ ਮੁਕਾਬਲਾ ਚੱਲ ਰਿਹਾ ਹੈ।