(ਰਜਨੀਸ਼ ਰਵੀ) ਜਲਾਲਾਬਾਦ। ਜ਼ਿਲ੍ਹਾ ਪੁਲਿਸ ਵੱਲੋਂ ਹਲਕੇ ਦੇ ਪਿੰਡ ਫੱਤੂਵਾਲਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਫ਼ਾਜ਼ਿਲਕਾ, ਸਾਂਝ ਕੇਂਦਰ ਸਿਟੀ ਜਲਾਲਾਬਾਦ, ਮਹਿਲਾ ਮਿੱਤਰ, ਜ਼ਿਲ੍ਹਾਾ ਟ੍ਰੈਫ਼ਿਕ ਪੁਲਿਸ ਸਣੇ ਸਾਈਬਰ ਕ੍ਰਾਇਮ ਵਿਭਾਗ ਦੇ ਮੁਲਾਜ਼ਮਾਂ ਨੇ ਵੱਖ-ਵੱਖ ਤਰ੍ਹਾਂ ਦੇ ਸੁਝਾਅ ਲੋਕਾਂ ਨੂੰ ਦਿੱਤੇ ਤਾਂ ਕਿ ਉਹ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸਬੰਧਿਤ ਥਾਣਿਆਂ ਦੇ ਸਾਂਝਾ ਕੇਂਦਰਾਂ ਤੋਂ ਲੈ ਸਕਦੇ ਹਨ। (Anti Drug Awareness Seminar)
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦੇ ਦਿੱਤਾ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਨਸ਼ੇ ਦੀ ਰੋਕਥਾਮ ਲਈ ਹਰ ਪ੍ਰਕਾਰ ਦੇ ਯਤਨ ਕਰ ਰਿਹਾ ਹੈ ਅਤੇ ਪਿੰਡ ਪਿੰਡ ਪੱਧਰ ’ਤੇ ਸਾਂਝੇ ਜਾਗਰੂਕਤਾ ਕੈਂਪ ਲਗਾ ਕੇ ਪਿੰਡਾਂ ’ਚ ਨਸ਼ੇ ਦੀ ਤਸਕਰੀ ਕਰਨ ਵਾਲੇ ਲੋਕਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਪ੍ਰਸਾਸ਼ਨ ਦਾ ਸਾਥ ਦੇਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਾ ਕੇ ਕੀਤਾ ਜਾਵੇ ਜਾਗਰੂਕ (Anti Drug Awareness Seminar)
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਮੇਂ-ਸਮੇਂ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾ ਕੇ ਪਿੰਡਾਂ ਦੀਆਂ ਪੰਚਾਇਤਾਂ ਕਲੱਬਾਂ ਨੂੰ ਸੁਚੇਤ ਕਰ ਰਿਹਾ ਹੈ ਕਿ ਉਨ੍ਹਾਂ ਦੇ ਗਲੀ ਮੁਹੱਲੇ ਜਾਂ ਪਿੰਡ ’ਚ ਕੋਈ ਵੀ ਵਿਅਕਤੀ ਨਸ਼ਾ ਦੀ ਤਸ਼ੱਕਰੀ ਕਰਦਾ ਹੈ ਤਾਂ ਉਹ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਵੱਲੋਂ ਜਾਰੀ ਕੀਤੇ ਗਏ ਮੋਬਾਇਲ ਨੰਬਰ 85588-00901 ’ਤੇ ਨਸ਼ਾ ਤਸ਼ੱਕਰ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਪੁਲਿਸ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਆਪਣੇ ਖਾਤੇ ਜਾਂ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕੀਤੀ
ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ’ਚ ਹੋਣ ਵਾਲੇ ਲੜਾਈ ਝਗੜੇ , ਘਰੇਲੂ ਮਸਲੇ ਪਿੰਡਾਂ ’ਚ ਹੀ ਬੈਠ ਕੇ ਹੱਲ ਕਰਨ ਦੀ ਕੋਸ਼ਿਸ਼ ਕਰਨ ਤਾਂ ਕਿ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਹਨ। ਸਕੇ।
ਇਸ ਮੌਕੇ ਸਾਇਬਰ ਕ੍ਰਾਇਮ ਦੇ ਮੁਲਾਜ਼ਮਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸ਼ੋਸ਼ਲ ਮੀਡੀਆ ਦਾ ਦੌਰ ਹੋਣ ਕਾਰਨ ਠੱਗ ਕਿਸਮ ਦੇ ਲੋਕ ਭੋਲੇ ਭਾਂਲੇ ਲੋਕਾਂ ਨੂੰ ਲਾਟਰੀ ਲੱਗਣ ਤੋਂ ਇਲਾਵਾ ਫਰਜ਼ੀ ਰਿਸ਼ਤੇਦਾਰ ਬਣ ਕੇ ਕਾਲ ਕਰਕੇ ਤੁਹਾਨੂੰ ਆਪਣੇ ਝਾਂਸੇ ਵਿਚ ਲੈ ਕੇ ਤੁਹਾਨੂੰ ਠੱਗਣ ਦੀ ਕੋਸ਼ਿਸ਼ ਕਰਦੇ ਹਨ ਅਤੇ ਉਨ੍ਹਾਂ ਦੀਆਂ ਅਜਿਹੀਆਂ ਕਾਲ ਨੂੰ ਸੁਣਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਜਾਣ ਵਿਅਕਤੀ ਨੂੰ ਆਪਣੇ ਖਾਤੇ ਜਾਂ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ ਤਾਂ ਕਿ ਠੱਗਾਂ ਦੇ ਜਾਲ ਵਿਚ ਨਾ ਫਸ ਸਕੋਂ । ਇਸ ਸਮਾਗਮ ਦੇ ਅੰਤ ’ਚ ਜ਼ਿਲ੍ਹਾਂ ਟ੍ਰੈਫਿਕ ਪੁਲਿਸ ਇੰਚਰਾਜ ਜੰਗੀਰ ਸਿੰਘ ਨੇ ਟ੍ਰੈਫਿਕ ਨਾਲ ਸਬੰਧਿਤ ਲੋਕਾਂ ਨੂੰ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਲਾਮਬੰਦ ਕੀਤਾ