4 ਘੰਟੇ ਬਿਜਲੀ ਰਹੀ ਪ੍ਰਭਾਵਿਤ (Fire)
ਮੋਹਾਲੀ (ਐੱਮ ਕੇ ਸ਼ਾਇਨਾ)। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਦਾ ਲੋਡ ਕਾਫੀ ਵੱਧ ਜਾਂਦਾ ਹੈ। (Fire) ਜਿਸ ਕਾਰਨ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਬੀਤੀ ਰਾਤ ਬਲੌਂਗੀ ਦੇ ਮੇਨ ਬਾਜ਼ਾਰ ਵਿੱਚ ਲੱਗੇ ਟਰਾਂਸਫਾਰਮਰ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿੱਚ ਸਾਰਾ ਟਰਾਂਸਫਾਰਮਰ ਅੱਗ ਦੀ ਲਪੇਟ ਵਿੱਚ ਆ ਗਿਆ। ਸ਼ਾਮ ਦਾ ਸਮਾਂ ਹੋਣ ਕਾਰਨ ਬਾਜ਼ਾਰ ਵਿੱਚ ਲੋਕਾਂ ਦੀ ਭੀੜ ਸੀ ਪਰ ਸ਼ੁਕਰ ਹੈ ਕਿ ਟਰਾਂਸਫਾਰਮਰ ਵਿੱਚ ਅੱਗ ਲੱਗਣ ਕਾਰਨ ਬਲਾਸਟ ਵਰਗਾ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ।
ਇਹ ਵੀ ਪੜ੍ਹੋ : ਪਾਵਰਕੌਮ ਦੀ ਅਣਗਹਿਲੀ ਕਾਰਨ ਸਰਕਾਰ ਨੂੰ ਲੱਗ ਰਿਹਾ ਹੈ ਲੱਖਾਂ ਰੁਪਏ ਦਾ ਚੁੂਨਾ
ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ 4 ਘੰਟੇ ਬਿਜਲੀ ਸਪਲਾਈ ਬੰਦ ਰਹਿਣ ਮਗਰੋਂ ਬਿਜਲੀ ਸਪਲਾਈ ਬਹਾਲ ਹੋ ਸਕੀ। ਟਰਾਂਸਫਾਰਮਰ ਸੜਨ ਕਾਰਨ ਬਿਜਲੀ ਸਪਲਾਈ ਬੰਦ ਹੋਣ ’ਤੇ ਲੋਕਾਂ ਨੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਲਗਾਤਾਰ ਫੋਨ ਕੀਤੇ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਥੇ ਮੋਬਾਈਲ ਟਰਾਂਸਫਾਰਮਰ ਲਾ ਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ। ਅਧਿਕਾਰੀਆਂ ਨੂੰ ਅਜਿਹਾ ਕਰਨ ਵਿੱਚ ਕਰੀਬ 4 ਘੰਟੇ ਲੱਗ ਗਏ। ਇਸ ਦੌਰਾਨ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ।