ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਕੀਤਾ ਜਾਂਦਾ ਹੈ ਪੱਕਾ | Pradhan Mantri Awas Yojana
ਫਾਜ਼ਿਲਕਾ (ਰਜਨੀਸ਼ ਰਵੀ)। ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ (Pradhan Mantri Awas Yojana) ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਹ ਜਾਣਕਾਰੀ ਦੇਦਿਆ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। (PM Awas Yojana)
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਨਾਂ ਲੋਕਾਂ ਨੂੰ ਕਵਰ ਕੀਤਾ ਜਾਂਦਾ ਹੈ ਜਿਨਾਂ ਦੇ ਬੀ.ਪੀ.ਐਲ. ਕਾਰਡ ਬਣੇ ਹੋਏ ਹਨ, ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਪਾਏ ਗਏ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਵਾਸਤੇ ਲੜੀ ਵਾਰ ਪਹਿਲੀ ਕਿਸ਼ਤ 30,000, ਦੂਜੀ ਕਿਸ਼ਤ 72,000 ਤੇ ਤੀਜ਼ੀ ਕਿਸ਼ਤ 18,000 ਰੁਪਏ ਦਿੱਤੀ ਜਾਂਦੀ ਹੈ। ਇਹ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਸਿੱਧੇ ਹੀ ਜਮ੍ਹਾਂ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਬੁਰੀ ਖ਼ਬਰ : ਬੱਸ ਪੁਲ ਤੋਂ ਡਿੱਗੀ, 14 ਜਣਿਆਂ ਦੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਐੱਸਈਸੀਸੀ-2011 ਲਿਸਟ ਅਨੁਸਾਰ 11,432 ਲਾਭਪਾਤਰੀ ਯੋਗ ਚੁਣੇ ਗਏ। ਇਨ੍ਹਾਂ ਯੋਗ ਲਾਭਪਾਤਰੀਆਂ ਦੇ 2016 ਤੋਂ 2018 ਦੌਰਾਨ 1905 ਅਤੇ 2019-20 ਦੌਰਾਨ 1545 ਘਰ ਬਣਾਏ ਗਏ ਕੁਲ 3450 ਘਰ ਬਣਵਾਏ ਗਏ। ਇਸੇ ਤਰ੍ਹਾਂ ਆਵਾਸ ਪਲੱਸ 2018 ਲਿਸਟ ਅਨੁਸਾਰ 2018 ਦੌਰਾਨ 2652 ਲਾਭਪਾਤਰੀਆਂ ਨੇ ਅਪਲਾਈ ਕੀਤਾ ਤੇ 2021-22 ਦੌਰਾਨ ਇਨ੍ਹਾਂ 2652 ਲਾਭਪਾਤਰੀਆਂ ਵਿੱਚੋੰ 543 ਘਰ ਬਣਾਏ ਗਏ।