ਲੁਧਿਆਣਾ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP in Ludhiana) ਆਪਰੇਸ਼ਨ ਵਿਜੀਲ ਤਹਿਤ ਚੈਕਿੰਗ ਲਈ ਲੁਧਿਆਣਾ ਪਹੁੰਚੇ। ਗੌਰਵ ਯਾਦਵ ਸਭ ਤੋਂ ਪਹਿਲਾਂ ਬੱਸ ਸਟੈਂਡ ਪੁੱਜੇ। ਬੱਸ ਸਟੈਂਡ ’ਤੇ ਪੁਲੀਸ ਫੋਰਸ ਮੌਜ਼ੂਦ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਤੋਂ ਬਾਅਦ ਅਧਿਕਾਰੀਆਂ ਵੱਲੋਂ ਮਹਾਨਗਰ ਦੇ ਕਈ ਹੋਰ ਸਥਾਨਾਂ ’ਤੇ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ।
ਇਸ ਤੋਂ ਬਾਅਦ ਅੱਜ ਮਹਾਂਨਗਰ ਦੇ ਕਈ ਇਲਾਕਿਆਂ ਵਿੱਚ ਫਲੈਗ ਮਾਰਚ ਵੀ ਕੱਢਿਆ ਜਾਵੇਗਾ। ਡੀਜੀਪੀ ਯਾਦਵ ਦੇ ਆਉਣ ਤੋਂ ਪਹਿਲਾਂ ਹੀ ਬੱਸ ਸਟੈਂਡ, ਰੇਲਵੇ ਸਟੇਸਨ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ ’ਤੇ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਸਨ। (DGP in Ludhiana)
ਇਹ ਵੀ ਪੜ੍ਹੋ : ਪੰਜਾਬ ਭਰ ‘ਚ ਪੁਲਿਸ ਵੱਲੋਂ ਸਰਚ ਮੁਹਿੰਮ, ਦੇਖੋ ਤਸਵੀਰਾਂ…
ਇਹ ਚੈਕਿੰਗ ਮੁਹਿੰਮ ਖਾਸ ਕਰਕੇ ਨਸ਼ਾ ਤਸਕਰਾਂ ਨੂੰ ਫੜਨ ਲਈ ਚਲਾਈ ਜਾ ਰਹੀ ਹੈ। ਇਹ ਮੁਹਿੰਮ ਸਾਮ 7 ਵਜੇ ਤੱਕ ਜਾਰੀ ਰਹੇਗੀ। ਸਹਿਰ ਵਿੱਚ ਕਰੀਬ 30 ਤੋਂ 35 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਅਤੇ ਡਰਾਈਵਰਾਂ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲੀਸ ਵੱਲੋਂ ਲੋਕਾਂ ਦਾ ਰਿਕਾਰਡ ਵੀ ਰੱਖਿਆ ਜਾ ਰਿਹਾ ਹੈ।
ਦੋ ਦਿਨ ਚੱਲੇਗੀ ਸਰਚ : ਡੀਜੀਪੀ ਯਾਦਵ | DGP in Ludhiana
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਭਰ ਵਿੱਚ 900 ਦੇ ਕਰੀਬ ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਸਾਰੇ ਜ਼ਿਲ੍ਹਿਆਂ ਵਿੱਚ ਆਈਜੀ ਰੈਂਕ ਦੇ ਅਧਿਕਾਰੀ ਖੁਦ ਫੀਲਡ ਵਿੱਚ ਸਰਚ ਆਪਰੇਸ਼ਨ ਚਲਾ ਰਹੇ ਹਨ। ਇਸ ਤਲਾਸ਼ੀ ਦੌਰਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਾਰਤੀ ਅਨਸਰਾਂ ਨੂੰ ਵੀ ਫੜਿਆ ਜਾਵੇਗਾ। ਸੁਰੱਖਿਆ ਕਰਮੀਆਂ ਨੂੰ ਜਨਤਕ ਥਾਵਾਂ ’ਤੇ ਹਰ ਸਮੇਂ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਖੋਜ 2 ਦਿਨਾਂ ਤੱਕ ਚੱਲੇਗੀ। ਦੂਜੇ ਪਾਸੇ ਅੰਮਿ੍ਰਤਸਰ ਵਿੱਚ ਹੋਏ ਦੋ ਧਮਾਕਿਆਂ ਬਾਰੇ ਡੀਜੀਪੀ ਨੇ ਕਿਹਾ ਕਿ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ ਕਿ ਇਨ੍ਹਾਂ ਧਮਾਕਿਆਂ ਦਾ ਕਾਰਨ ਕੀ ਸੀ। ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।