(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ’ਚ ਲੁੱਟ ਦੇ ਇਰਾਦੇ ਨਾਲ ਕੁਝ ਬਦਮਾਸ਼ਾਂ ਨੇ ਕੱਪੜਾ ਵਪਾਰੀ ’ਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਗਾਂਧੀ ਮਾਰਕੀਟ ਨੇੜੇ ਬਸੰਤ ਨਗਰ ‘ਚ ਕੁਝ ਨੌਜਵਾਨਾਂ ਵੱਲੋਂ ਫੈਕਟਰੀ ਦੇ ਇਕ ਕਰਮਚਾਰੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। (Crime News) ਮਜ਼ਦੂਰ ਭੱਜ ਕੇ ਫੈਕਟਰੀ ਅੰਦਰ ਜਾ ਵੜਿਆ। ਇੱਥੇ ਫੈਕਟਰੀ ਮਾਲਕ ਨੇ ਦਖਲ ਦੇਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਦਮਾਸ਼ਾਂ ਨੇ ਫੈਕਟਰੀ ਮਾਲਕ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋਈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ, 3 ਵਾਹਨਾਂ ਦੀ ਟੱਕਰ
ਇਸ ਦੌਰਾਨ ਰੌਲਾ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਬਦਮਾਸ਼ਾਂ ਲੋਕਾਂ ਦੀ ਭੀੜ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਕਈ ਜਣੇ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਸ਼ਰਾਰਤੀ ਅਨਸਰਾਂ ਦੀਆਂ ਹਰਕਤਾਂ ਕੈਦ ਹੋ ਗਈਆਂ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।