ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫ਼ਾਜ਼ਿਲਕਾ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਦੇ ਥਾਣਾ ਸਿਟੀ ਦੀ ਪੁਲਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਇਕ ਮਹਿਲਾ (Woman) ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਔਰਤ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਔਰਤ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਹੈ। (Fazilka News)
ਇਹ ਵੀ ਪੜ੍ਹੋ : ਬਠਿੰਡਾ ’ਚ 40 ਡਿਗਰੀ ’ਤੇ ਪੁੱਜਿਆ ਪਾਰਾ, ਗਰਮੀ ’ਚ ਮੱਦਦ ਕਰੇਗੀ ਸੰਸਥਾ ‘ਸਹਾਰਾ’
ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਹ ਸਾਥੀ ਮੁਲਾਜ਼ਮਾਂ ਦੇ ਨਾਲ ਥਾਣਾ ਸਦਰ ਖੇਤਰ ਵਿੱਚ ਗਸ਼ਤ ’ਤੇ ਸਨ। ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਸੀਮਾ ਰਾਣੀ ਪਤਨੀ ਮੋਹਨ ਸਿੰਘ ਫਾਜ਼ਿਲਕਾ ਹੈਰੋਇਨ ਵੇਚਣ ਦਾ ਕੰਮ ਕਰਦੀ ਹੈ। ਅੱਜ ਵੀ ਉਹ ਹੈਰੋਇਨ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਛਾਪਾ ਮਾਰ ਕੇ ਸੀਮਾ ਰਾਣੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਔਰਤ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ।