ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
ਸ੍ਰੀ ਗੋਇੰਦਵਾਲ ਸਾਹਿਬ (ਸੱਚ ਕਹੂੰ ਨਿਊਜ) | ਸੂਬੇ ਦੇ ਕਿਸਾਨਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਕਰਜੇ ਦੀ ਮਾਰ ਹੇਠ ਆਏ ਸਥਾਨਕ ਕਸਬੇ ਦੇ ਇੱਕ ਕਿਸਾਨ ਵੱਲੋਂ ਅੱਜ ਦੁਪਹਿਰ ਸਮੇਂ ਘਰ ਦੇ ਅੰਦਰ ਕਮਰੇ ਦੀ ਛੱਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ।ਇਸ ਸਬੰਧੀ ਮੌਕੇ ‘ਤੇ ਜਾ ਕੇ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਕਿਸਾਨ ਬਲਕਾਰ ਸਿੰਘ ਪੁੱਤਰ ਦਰਸ਼ਨ ਸਿੰਘ ਉਮਰ 40 ਸਾਲ ਦੀ ਜ਼ਮੀਨ ਕੁਝ ਸਮਾਂ ਪਹਿਲਾਂ ਦਰਿਆ ਬਿਆਸ ਦੀ ਮਾਰ ਹੇਠ ਆ ਗਈ ਸੀ।
ਜਿਸ ਕਾਰਨ ਉਸ ਉਪਰ ਬੈਂਕ ਅਤੇ ਆੜ੍ਹਤੀਆਂ ਦਾ ਕਰਜਾ ਚੜ੍ਹ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਉਸਦੇ ਘਰ ਦੇ ਕਮਰੇ ਦੀ ਛੱਤ ਵੀ ਡਿੱਗ ਗਈ।ਕਰਜੇ ਦੇ ਬੋਝ ਅਤੇ ਘਰ ਦੀ ਮਾੜੀ ਹਾਲਤ ਕਾਰਨ ਉਹ ਪਿਛਲੇ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਜਿਸ ਦੇ ਚਲਦਿਆਂ ਅੱਜ ਦੁਪਹਿਰ ਦੇ ਸਮੇਂ ਜਦੋਂ ਉਹ ਘਰ ਵਿੱਚ ਇਕੱਲਾ ਸੀ ਤਾਂ ਉਸ ਨੇ ਕਮਰੇ ਦੀ ਛੱਤ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ।ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਮੌਕੇ ‘ਤੇ ਪੁੱਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ