ਜਲੰਧਰ ‘ਚ ਆਪ ਉਮੀਦਵਾਰ ਦੀ ਜਿੱਤ ਨੇ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੇ ਮੋਹਰ ਲਾਈ: ਰਣਬੀਰ ਭੁੱਲਰ
ਫਿਰੋਜ਼ਪੁਰ (ਸਤਪਾਲ ਥਿੰਦ)। ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੁਸੀਲ ਰਿੰਕੂ ਦੀ ਇਤਿਹਾਸਿਕ ਜਿੱਤ ਨੇ ਜਿਥੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ ਹੈ ਉਥੇ ਹੀ ਪੰਜਾਬ ਦੇ ਲੋਕਾਂ ਨੇ ਇਹ ਸੰਦੇਸ਼ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਖੜੇ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਆਪ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਾਰਟੀ ਦੀ ਇਤਿਹਾਸਿਕ ਜਿੱਤ ਤੇ ਫਿਰੋਜ਼ਪੁਰ ਵਿਖੇ ਵੱਖ-ਵੱਖ ਥਾਵਾਂ ਤੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਖੁਸ਼ੀ ਵਿਚ ਲੱਡੂ ਵੰਡਣ ਉਪਰੰਤ ਕੀਤਾ।
ਆਪ ਵਰਕਰਾਂ ਤੇ ਅਹੁਦੇਦਾਰਾਂ ਵਿਚ ਖੁਸ਼ੀ ਦੀ ਲਹਿਰ | victory in Jalandhar
ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਜਲੰਧਰ ਜਿਮਨੀ ਚੋਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਪਾਰਟੀ ਦੇ ਸਮੂਹ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ ਤੇ ਵਰਕਰਾਂ ਵਲੋਂ ਦਿਨ ਰਾਤ ਸਿਰਤੋੜ ਮਿਹਨਤ ਕਰਕੇ ਪਾਰਟੀ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦਿਵਾਉਣ ਵਿਚ ਆਪਣੀ ਅਹਿਮ ਭੂਮਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵਿਰੋਧੀਆਂ ਵਲੋਂ ਕੀਤੀਆਂ ਗਈਆਂ ਸਾਰੀਆਂ ਕਿਆਸ-ਅਰਾਈਆਂ ਤੇ ਗਿਣਤੀਆਂ-ਮਿਣਤੀਆਂ ਗਲਤ ਸਾਬਤ ਹੋਈਆਂ ਹਨ ਅਤੇ ਜਲੰਧਰ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਤੇ ਮੋਹਰ ਲਗਾਈ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਇਸ ਇਤਿਹਾਸਕ ਜਿੱਤ ਨਾਲ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਹੌਂਸਲਾ ਵਧਿਆ ਹੈ ਤੇ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਹਿਲਾਂ ਤੋਂ ਵੀ ਵੱਧ ਲੋਕ ਭਲਾਈ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਤੇ ਜਲੰਧਰ ਦੀ ਇਤਿਹਾਸਕ ਜਿੱਤ ਮਗਰੋਂ ਹੁਣ ਹੋਰ ਜੋਸ਼ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜੇਗੀ। ਉਨ੍ਹਾਂ ਕਿਹਾ ਕਿ ਜਲੰਧਰ ਚੋਣ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਚਟਾਨ ਵਾਂਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਨੂੰ ਪਹਿਲਾਂ ਤੋਂ ਵੀ ਜ਼ਿਆਦਾ ਪਸੰਦ ਕਰਦੇ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਹੋਏ LIVE
ਇਸ ਮੌਕੇ ਆਪ ਆਗੂ ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇਵਾਲਾ, ਹਰਨੇਕ ਸਿੰਘ ਗਿੱਲ, ਮਨਮੀਤ ਸਿੰਘ , ਸੁਖਦੇਵ ਸਿੰਘ, ਦੀਪਕ ਨਾਰੰਗ, ਦਵਿੰਦਰ ਉੱਪਲ, ਸੁਖਦੇਵ ਸਿੰਘ ਭਦਰੁ, ਬਲਦੇਵ ਸਿੰਘ ਮੱਲ੍ਹੀ, ਬਲਰਾਜ ਕਟੋਰਾ, ਗਗਨਦੀਪ ਸਿੰਘ ਗੋਬਿੰਦ ਨਗਰ, ਸਵਰਨ ਕਮਾਲੇ ਵਾਲਾ, ਲਖਵਿੰਦਰ ਲੱਖਾ, ਪ੍ਰੇਮ ਨਾਥ ਸ਼ਰਮਾ, ਮਨਪ੍ਰੀਤ ਚੀਮਾ, ਕੁਲਦੀਪ ਚੀਮਾ, ਗਗਨ, ਹਰਵਿੰਦਰ ਹਾਂਡਾ, ਦਲੇਰ ਸਿੰਘ, ਮਨਪ੍ਰੀਤ ਰੱਖੜੀ, ਸੁਖਵਿੰਦਰ ਸਿੰਘ ਬਸਤੀ ਰਾਮ ਲਾਲ ਆਦਿ ਹਾਜ਼ਰ ਸਨ।