ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦਾ ਨਿਵੇਕਲਾ ਉਪਰਾਲਾ

District Administration

18 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬਾਰਵੀਂ ਪਾਸ ਵਿਦਿਆਰਥੀਆਂ ਦੀ ਲੱਗੇਗੀ ਵਰਕਸ਼ਾਪ | District Administration

  • ਰੁਜ਼ਗਾਰ ਪ੍ਰਾਪਤੀ ਦੀ ਮਿਲੇਗੀ ਸਹੀ ਸੇਧ | District Administration
ਫਾਜ਼ਿਲਕਾ (ਰਜ਼ਨੀਸ਼ ਰਵੀ) । ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (District Administration) ਦੀ ਇੱਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨਾਲ ਨੌਜਵਾਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਰੁ਼ਜ਼ਗਾਰ ਦੀ ਸਹੀ ਸੇਧ ਦੇਣ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਲੇਸਮੈਂਟ ਅਫਸਰ ਰਾਜ ਸਿੰਘ ਅਤੇ ਸੁਪਰਡੈਂਟ ਪ੍ਰਦੀਪ ਗੱਖੜ ਵੀ ਹਾਜ਼ਰ ਸਨ।
ਡਾ. ਮਨਦੀਪ ਕੌਰ ਨੇ (District Administration) ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬਾਰਵੀਂ ਪਾਸ ਵਿਦਿਆਰਥੀਆਂ ਦੀ ਵਰਕਸ਼ਾਪ ਦੀ ਸ਼ੁਰੂਆਤ 18 ਮਈ ਤੋਂ ਕੀਤੀ ਜਾ ਰਹੀ ਹੈ ਜੋ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲੱਗੇਗੀ। ਇਹ ਵਰਕਸ਼ਾਪ ਜ਼ਿਲ੍ਹਾ ਰੋਜ਼ਗਾਰ ਬਿਊਰੋ, ਸਿੱਖਿਆ ਵਿਭਾਗ ਫਾਜ਼ਿਲਕਾ ਅਤੇ ਭਾਰਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਬਾਰਵੀਂ ਦੀ ਪੜ੍ਹਾਈ ਕਰਨ ਉਪਰੰਤ ਰੁਜ਼ਗਾਰ ਦੀ ਪ੍ਰਾਪਤੀ ਲਈ ਸਹੀ ਸੇਧ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਨੌਜਵਾਨ ਜਦੋਂ ਆਪਣੀ ਬਾਰਵੀਂ ਦੀ ਪੜ੍ਹਾਈ ਸੰਪੂਰਨ ਕਰਦੇ ਹਨ ਤਾਂ ਉਨ੍ਹਾਂ ਨੂੰ ਸਹੀ ਸੇਧ ਨਾ ਹੋਣ ਕਾਰਨ ਰੁਜ਼ਗਾਰ ਪ੍ਰਾਪਤੀ ਤੋਂ ਭਟਕ ਜਾਂਦੇ ਹਨ ਅਤੇ ਘੱਟ ਮਹੱਤਵਪੂਰਨ ਕੋਰਸਾਂ ਵਿੱਚ ਆਪਣਾ ਸਮਾਂ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਨੂੰ ਰੁਜ਼ਗਾਰ ਪ੍ਰਾਪਤੀ ਦੀ ਸਹੀ ਸੇਧ ਦਿੱਤੀ ਜਾਵੇਗੀ ਕਿ ਉਹ ਅੱਗੇ ਕਿਹੜੀ ਪੜ੍ਹਾਈ, ਡਿਗਰੀ ਜਾਂ ਕੋਰਸ ਕਰਕੇ ਨੌਕਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਅੱਗੇ ਵੀ ਲਗਾਈ ਜਾਵੇਗੀ।  ਹੈਲਪਲਾਈਨ ਨੰਬਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਯੂ.ਪੀ.ਐੱਸ.ਸੀ ਤੇ ਪੀ.ਪੀ.ਐੱਸ. ਆਦਿ ਮੁਕਾਬਲੇ ਦੀਆਂ ਪ੍ਰੀਖਿਆ ਦੀ ਮੁਫਤ ਕੋਚਿੰਗ ਲੈਣ ਲਈ ਜ਼ਿਲ੍ਹੇ ਦੇ ਯੁਵਕਾਂ ਲਈ ਸੁਨਹਿਰੀ ਮੌਕਾ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਨੇ ਦੱਸਿਆ ਕਿ ਯੂ.ਪੀ.ਐੱਸ.ਸੀ, ਪੀ.ਪੀ.ਐੱਸ.,ਐੱਸ.ਐੱਸ.ਸੀ, ਆਈ.ਬੀ.ਪੀ.ਐੱਸ ਅਤੇ ਪੀ.ਐੱਸ.ਐੱਸ.ਐੱਸ.ਬੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਲੈਣ ਲਈ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀ 20 ਮਈ 2023 ਤੋਂ ਪਹਿਲਾ  https://tinyurl.com/FREECOACHINGFZK ਲਿੰਕ ਜਾ QR Code scanner ਉਪਰ ਜਾਂ ਫਿਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ ਵਿਖੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਕੋਚਿੰਗ ਰਜਿਸਟ੍ਰੇਸ਼ਨ ਤੋਂ 10 ਦਿਨਾਂ ਬਾਅਦ ਸ਼ੁਰੂ ਕੀਤੀ ਜਾਵੇਗੀ ਤੇ ਤਿੰਨ, ਛੇ ਅਤੇ ਨੌਂ ਮਹੀਨਿਆਂ ਦੀ ਕਰਵਾਈ ਜਾਵੇਗੀ। ਇਹ ਟ੍ਰੇਨਿੰਗ ਆਨਲਾਈਨ (ਲਾਈਵ ਅਤੇ ਰਿਕਾਰਡਰਡ) ਮੋਡ ਵਿੱਚ ਹੋਵੇਗੀ ਤੇ ਵਿਦਿਆਰਥੀ ਆਪਣੀ ਮਰਜੀ ਨਾਲ ਸਮੇਂ ਦੀ ਚੋਣ ਕਰ ਸਕਦੇ ਹਨ।