ਬਲਾਕ ਖੂਈਖੇੜਾ ਦੇ ਸਾਰੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

National Dengue Day

ਸਕੂਲਾਂ, ਕਾਲਜਾਂ, ਪਿੰਡ ਵਾਸੀਆਂ ਅਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ: ਐਸਐਮਓ ਡਾ ਗਾਂਧੀ | National Dengue Day

ਫਾਜ਼ਿਲਕਾ, (ਰਜਨੀਸ਼ ਰਵੀ) । ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਰਾਸ਼ਟਰੀ ਡੇਂਗੂ ਦਿਵਸ ਮੌਕੇ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਬੁਖਾਰ ਸਬੰਧੀ ਜਾਗਰੂਕ ਕੀਤਾ ਗਿਆ। ਐਸ.ਐਮ.ਓ ਡਾ.ਗਾਂਧੀ ਨੇ ਦੱਸਿਆ ਕਿ ਅੱਜ ਨੈਸ਼ਨਲ ਡੇਂਗੂ ਦਿਵਸ ਮੌਕੇ ਬਲਾਕ ਦੇ ਸਮੂਹ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਅਤੇ ਆਮ ਲੋਕਾਂ ਖਾਸ ਕਰਕੇ ਭੱਠਾ, ਝੁੱਗੀ ਝੋਪੜੀ ਆਦਿ ਉੱਚ ਖਤਰੇ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜਾਗਰੂਕ ਕੀਤਾ ਗਿਆ।
National Dengue Day
National Dengue Day
ਸਿਹਤ ਕਰਮਚਾਰੀਆਂ ਨੇ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਨਾਲ ਨਹੀਂ ਪਲਦਾ ਸਗੋਂ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਦੇ ਦੌਰਾਨ ਚੱਕ ਕੱਟਦਾ ਹੈ। ਜਿਸ ਨਾਲ ਸਿਰਦਰਦ ਅਤੇ ਤੇਜ਼ ਬੁਖਾਰ ਹੋ ਜਾਂਦਾ ਹੈ, ਜੇਕਰ ਅਜਿਹਾ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਜਾ ਕੇ ਡਾਕਟਰ ਨੂੰ ਦਿਖਾਓ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਘੋਸ਼ਿਤ ਕੀਤਾ ਗਿਆ ਹੈ, ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਜ਼ਰੂਰ ਸਾਫ਼ ਕੀਤਾ ਜਾਵੇ, ਤਾਂ ਹੀ ਅਸੀਂ ਅਜਿਹੀਆਂ ਸਾਵਧਾਨੀਆਂ ਵਰਤ ਕੇ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਰੋਜ਼ਾਨਾ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਸਬੰਧੀ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਅੱਜ ਨੈਸ਼ਨਲ ਡੇਂਗੂ ਦਿਵਸ ਸਬੰਧੀ ਗਤੀਵਿਧੀਆਂ ਬਲਾਕ ਦੇ ਸਮੂਹ ਮੈਡੀਕਲ ਅਫ਼ਸਰਾਂ ਅਤੇ ਸਿਹਤ ਸੁਪਰਵਾਈਜ਼ਰਾਂ ਲਖਵਿੰਦਰ ਸਿੰਘ, ਰਜਿੰਦਰ ਸੁਥਾਰ, ਰਵਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਸਮੂਹ ਸਿਹਤ ਵਰਕਰਾਂ ਵੱਲੋਂ ਕੀਤੀਆਂ ਗਈਆਂ।