ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਨੇ ਪੁਲਿਸ ਕਮਿਸ਼ਨਰੇਟ ਏਰੀਏ ਸਬੰਧੀ ਵੱਖ ਵੱਖ ਹੁਕਮ ਕੀਤੇ ਜਾਰੀ | ATM
ਲੁਧਿਆਣਾ, (ਜਸਵੀਰ ਸਿੰਘ ਗਹਿਲ) । ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ (ATM) ’ਤੋਂ ਹੁਣ ਬਿਨਾਂ ਸੁਰੱਖਿਆ ਕਰਮਚਾਰੀ ਦੇ ਪੈਸੇ ਨਹੀ ਕਢਵਾਏ ਜਾ ਸਕਣਗੇ। ਕਿਉਂਕਿ ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਸੌਮਿਆ ਮਿਸ਼ਰਾ ਨੇ ਪੁਲਿਸ ਕਮਿਸ਼ਨਰੇਟ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ ’ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ ਸਮੇਂ ਵੱਖ ਵੱਖ ਹੁਕਮ ਜਾਰੀ ਕੀਤੇ ਹਨ। ਹੁਕਮਾਂ ਮੁਤਾਬਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਏ.ਟੀ.ਐਮ. ’ਤੇ ਮੌਜੂਦ ਰਹੇਗਾ।
ਦੁਕਾਨਦਾਰਾਂ ਨੂੰ ਨਿਰਦੇਸ਼ ਜਾਰੀ ਕੀਤੇ
ਜਾਰੀ ਹੁਕਮਾਂ ’ਚ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਕੁਝ (ATM) ਗੈਰ ਕਾਨੂੰਨੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅੰਦਰ ਏ.ਟੀ.ਐਮ. ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਆਮ ਜਨਤਾ ਦੇ ਮਨਾਂ ’ਚ ਸਹਿਮ ਅਤੇ ਡਰ ਦੀ ਭਾਵਨਾ ਪੈਦਾ ਹੁੰਦੀ ਹੈ। ਇਸੇ ਲਈ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਮਹਾਂਨਗਰ ’ਚ ਸਥਿੱਤ ਦੁਕਾਨਦਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਪੰਜਾਬ ਪੁਲਿਸ, ਹੋਮਗਾਰਡ, ਪੈਰਾਮਿਲਟਰੀ ਫੋਰਸਿਜ ਅਤੇ ਆਰਮੀ ਦੀਆਂ ਵਰਦੀਆਂ ਦਾ ਸਾਜੋ ਸਮਾਨ ਵੇਚਣ ਸਮੇਂ ਗਾਹਕ ਦੇ ਸਨਾਖ਼ਤੀ ਕਾਰਡ ਸਮੇਤ ਉਸਦਾ ਮੁਕੰਮਲ ਰਿਕਾਰਡ ਰੱਖਣ ਤੇ ਮਹੀਨਾਵਾਰ ਰਿਪੋਰਟ ਲਾਗਲੇ ਥਾਣੇ ’ਚ ਦੇਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਵਿਧਾਇਕ ਸਿੱਧੂ ਵੱਲੋਂ ਪਟਵਾਰਖਾਨਿਆਂ ਦੀ ਅਚਨਚੇਤੀ ਚੈਕਿੰਗ,1 ਪਟਵਾਰੀ ਪਾਇਆ ਗਿਆ ਗੈਰ ਹਾਜ਼ਰ
ਇਸੇ ਤਰਾਂ ਹਰੇਕ ਦੁਕਾਨਦਾਰ ਮਹੀਨੇ ’ਚ ਵੇਚੇ (ATM) ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਿਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਉਨਾਂ ਦੱਸਿਆ ਕਿ ਕਈ ਵਾਰ ਸਮਾਜ ਵਿਰੋਧੀ ਅਨਸਰ ਪੈਰਾ ਮਿਲਟਰੀ ਫੌਰਸਿਜ਼ ਅਤੇ ਆਰਮੀ ਦੀਆਂ ਵਰਦੀਆਂ ਦਾ ਗੈਰ ਕਾਨੂੰਨੀ ਤੌਰ ’ਤੇ ਇਸਤੇਮਾਲ ਕਰਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਸ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਲਈ ਜਾਰੀ ਰਹਿਣਗੇ।