ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਜਲੰਧਰ ਲੋਕ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੂੰ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਹੋਵੇ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜਾਬਤਾ ਹਟਦੇ ਹੀ ਸ਼ੁਰੂ ਕਰ ਦਿਆਂਗੇ।
ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਘਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਕਰ ਦੇਵਾਂਗੇ। ਉਨ੍ਹਾਂ ਕਿਹਾ ਜੋ ਅਸੀਂ ਕਹਿੰਦੇ ਹਾਂ, ਉਸ ਨੂੰ ਕਰਦੇ ਵੀ ਹਾਂ।
ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ…ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ…
ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ… pic.twitter.com/Lob7hvnSMZ— Bhagwant Mann (@BhagwantMann) May 17, 2023
ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ, ਜਿਸ ਦੌਰਾਨ ਮੁੱਖ ਮੰਤਰੀ ਮਾਨ ਅੱਜ ਜਲੰਧਰ ’ਚ ਹੋਣਗੇ। ਇਹ ਵੀ ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਜਲੰਧਰ ਜਿਮਨੀ ਚੋਣ ਦੇ ਪ੍ਰਚਾਰ ਦੌਰਾਨ ਜਨਤਾ ਨਾਲ ਇਹ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ।