ਸਾਡੇ ਨਾਲ ਸ਼ਾਮਲ

Follow us

20.8 C
Chandigarh
Sunday, January 18, 2026
More
    Home Breaking News ਓਵਰਏਜ਼ ਬੇਰੁਜ਼...

    ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ

    ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ
    ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ।

    (ਮਨੋਜ) ਮਲੋਟ। ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਮੌਕੇ ਬੇਰੁਜ਼ਗਾਰਾਂ ਨੂੰ ਦਿੱਤੀ ਮੁੱਖ ਮੰਤਰੀ ਵਾਲੀ 15 ਮਈ ਦੀ ਮੀਟਿੰਗ ਭਾਵੇਂ ਸਰਕਾਰ ਨੇ ਰੱਦ ਕਰ ਦਿੱਤੀ ਸੀ ਪ੍ਰੰਤੂ ਬੇਰੁਜ਼ਗਾਰਾਂ ਅਤੇ ਸਮੂਹ ਜਥੇਬੰਦੀਆਂ ਦੇ ਸਖ਼ਤ ਰੋਸ ਅਤੇ ਵਿਰੋਧ ਉਪਰੰਤ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੇਰੁਜ਼ਗਾਰਾਂ ਦੀ ਮੀਟਿੰਗ ਸਬ-ਕਮੇਟੀ ਨਾਲ ਕਰਵਾਈ ਗਈ। ਓਵਰਏਜ਼ ਮਸਲੇ ਉੱਤੇ ਓਵਰਏਜ਼ ਬੇਰੁਜ਼ਗਾਰ ਯੂਨੀਅਨ (Overseas Unemployed Union) ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਸਬ ਕਮੇਟੀ ਨੂੰ ਪਿਛਲੇ ਸਮੇਂ ਦੌਰਾਨ ਮਿਲੀਆਂ ਉਮਰ ਹੱਦ ਛੋਟਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਦਿੱਤੇ ਭਰੋਸੇ ਨੂੰ ਸਬੂਤਾਂ ਸਹਿਤ ਪੇਸ਼ ਕੀਤਾ, ਜਿਸ ਉੱਤੇ ਗੌਰ ਕਰਦਿਆਂ ਸਬ-ਕਮੇਟੀ ਨੇ ਬੇਰੁਜ਼ਗਾਰਾਂ ਦੀ ਮੰਗ ਮੁੱਖ ਮੰਤਰੀ ਅੱਗੇ ਰੱਖਣ ਅਤੇ ਪਰੋਸ਼ਨਲ ਵਿਭਾਗ ਨੂੰ ਕੇਸ ਨੂੰ ਘੋਖਣ ਦੀ ਹਦਾਇਤ ਕੀਤੀ।

    ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਪੰਜਾਬ ਭਰ ’ਚ ਰੇਲ ਚੱਕਾ ਜਾਮ ਕਰਨ ਪਿੱਛੋਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ੇ ਲੈਣ ਤੋਂ ਪਿੱਛੇ ਮੁੜੀ ਮਾਨ ਸਰਕਾਰ

    ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ
    ਓਵਰਏਜ਼ ਬੇਰੁਜ਼ਗਾਰ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ।

    ਸਬ-ਕਮੇਟੀ ਇੰਚਾਰਜ ਹਰਪਾਲ ਸਿੰਘ ਚੀਮਾ ਨੇ ਸਮੁੱਚੇ ਕਮੇਟੀ ਮੈਂਬਰਾਂ ਅਮਨ ਅਰੋੜਾ ਮੰਤਰੀ ਸ਼ਹਿਰੀ ਵਿਕਾਸ, ਡਾ. ਬਲਬੀਰ ਸਿੰਘ ਸਿਹਤ ਮੰਤਰੀ ਅਤੇ ਲਾਲਜੀਤ ਸਿੰਘ ਟਰਾਂਸਪੋਰਟ ਮੰਤਰੀ ਆਦਿ ਨਾਲ ਚਰਚਾ ਕੀਤੀ। ਬੇਰੁਜ਼ਗਾਰ ਆਗੂ ਢਿੱਲਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਰੀਬ ਸਵਾ ਸਾਲ ਦੇ ਅਰਸੇ ਦÏਰਾਨ ਪਹਿਲੀ ਵਾਰ ਸਾਰਥਿਕ ਮੀਟਿੰਗ ਹੋਈ ਹੈ। ਉਹਨਾਂ ਕਿਹਾ ਕਿ ਮਾਸਟਰ ਕੇਡਰ ਵਿੱਚ ਲਗਾਈ ਬੇਤੁਕੀ 55 ਫੀਸਦੀ ਸ਼ਰਤ, ਲੈਕਚਰਾਰ ਅਤੇ ਮਾਸਟਰ ਕੇਡਰ ਵਿੱਚ ਕੰਬੀਨੇਸ਼ਨ ਦੀ ਦਰੁਸਤੀ, ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ, ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਮਨਜੂਰ 520 ਅਸਾਮੀਆਂ ਨੂੰ ਉਮਰ ਹੱਦ ਛੋਟ ਦੇ ਕੇ ਭਰਨ ਸਬੰਧੀ ਰੱਖੀਆਂ ਮੰਗਾਂ ਉੱਤੇ ਗੰਭੀਰਤਾ ਨਾਲ ਵਿਚਾਰ ਕੇ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਬੇਰੁਜ਼ਗਾਰ ਆਗੂ ਲਲਿਤਾ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਜਲਦੀ ਸੰਗਰੂਰ ਵਿਖੇ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here